ਖਾਲਸਾ ਕਾਲਜ ’ਚ ਦਸਤਾਰ ਮੁਕਾਬਲੇ ਕਰਵਾਏ
ਮੁਕੰਦ ਸਿੰਘ ਚੀਮਾ
ਸੰਦੌੜ, 17 ਮਾਰਚ
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਅਤੇ ਸੰਤ ਬਲਵੰਤ ਸਿੰਘ ਸਿੱਧਸਰ ਸਿਹੋੜਾ ਸਾਹਿਬ ਵਾਲਿਆਂ ਦੀ ਯਾਦ ਵਿੱਚ ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿੱਚ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਨਾਲ ਦਸਤਾਰ ਮੁਕਾਬਲੇ ਕਰਵਾਏ ਗਏ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਵਿਚ ਸੈਂਕੜੇ ਬੱਚਿਆਂ ਨੇ ਹਿੱਸਾ ਲਿਆ। ਜੇਤੂ ਬੱਚਿਆਂ ਨੂੰ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਹਜ਼ਾਰਾਂ ਦੇ ਨਗਦ ਇਨਾਮ, ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਦਾ ਸ਼ਲਾਘਾ ਪੱਤਰਾਂ ਨਾਲ ਸਨਮਾਨ ਕੀਤਾ। ਇਸ ਮੌਕੇ ਕੇਐੱਸ ਕੰਬਾਈਨ ਦੇ ਐੱਮਡੀ ਇੰਦਰਜੀਤ ਸਿੰਘ ਮੁੰਡੇ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਪ੍ਰਿੰਸੀਪਲ ਕਪਿਲ ਦੇਵ ਗੋਇਲ, ਪ੍ਰੋ. ਰਾਜਿੰਦਰ ਕੁਮਾਰ, ਮਨਦੀਪ ਸਿੰਘ ਖੁਰਦ, ਪ੍ਰਧਾਨ ਸੁਖਮਿੰਦਰ ਸਿੰਘ ਕਹਿਲ, ਕਰਮਜੀਤ ਸਿੰਘ ਜਨਾਬ, ਕਰਮਜੀਤ ਸਿੰਘ ਜਨਾਬ ਫਰਵਾਲੀ ਅਤੇ ਕਾਲਜ ਕਮੇਟੀ ਦੇ ਅਹੁਦੇਦਾਰ ਹਾਜ਼ਰ ਸਨ।