ਖਾਲਸਾ ਕਾਲਜ ਦੇ ਭੂਗੋਲ ਵਿਭਾਗ ਵੱਲੋਂ ਵਰਕਸ਼ਾਪ
ਜਲੰਧਰ: ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੈਜੂਏਟ ਭੂਗੋਲ ਵਿਭਾਗ ਨੇ ਰਿਮੋਟ ਸੈਂਸਿੰਗ ਅਤੇ ਜੀ.ਆਈ.ਐੱਸ. ਦੇ ਬੁਨਿਆਦੀ ਤੱਤਾਂ ਉੱਤੇ ਵਰਕਸ਼ਾਪ ਕਰਵਾਈ। ਵਰਕਸ਼ਾਪ ਵਿੱਚ ਡਾ. ਕੁਮਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਬਤੌਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਜਿਨ੍ਹਾਂ ਦਾ ਸਵਾਗਤ ਪ੍ਰਿੰਸੀਪਲ ਡਾ. ਸੁਮਨ ਚੋਪੜਾ ਅਤੇ ਡਾ. ਪੂਜਾ ਰਾਣਾ, ਮੁਖੀ ਵਿਭਾਗ ਨੇ ਗੁਲਦਸਤੇ ਨਾਲ ਕੀਤਾ। ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਿਮੋਟ ਸੈਂਸਿੰਗ ਤਕਨਾਲੋਜੀ ਅਤੇ ਜਿਓਗ੍ਰਾਫੀਕਲ ਇੰਫਰਮੇਸ਼ਨ ਸਿਸਟਮਾਂ ਵਿੱਚ ਮੈਪਿੰਗ ਦੇ ਬੁਨਿਆਦੀ ਤੱਤਾਂ ਬਾਰੇ ਸਿਖਾਉਣ ਸੀ। ਉਦਘਾਟਨੀ ਭਾਸ਼ਣ ਵਿੱਚ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਵਰਕਸ਼ਾਪ ਵਿਦਿਆਰਥੀਆਂ ਦੇ ਸਿਧਾਂਤਕ ਅਤੇ ਵਿਹਾਰਿਕ ਗਿਆਨ ਨੂੰ ਵਧਾਉਂਦੀ ਹੈ। ਵਿਭਾਗ ਦੀ ਮੁਖੀ ਡਾ. ਪੂਜਾ ਰਾਣਾ ਨੇ ਨਵੀਂ ਤਕਨੀਕਾਂ ਦੀ ਜਾਣਕਾਰੀ ਨੂੰ ਅਪਡੇਟ ਕਰਨ ਲਈ ਇਸ ਤਰ੍ਹਾਂ ਦੇ ਇਵੈਂਟਸ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰੋ. ਓਂਕਾਰ ਸਿੰਘ, ਪ੍ਰੋ. ਕਮਲਪ੍ਰੀਤ ਕੌਰ, ਪ੍ਰੋ. ਪਲਕਪ੍ਰੀਤ ਕੌਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ