ਖਾਲਸਾ ਕਾਲਜ ਵਿੱਚ ਵਰਕਸ਼ਾਪ ਸਮਾਪਤ
05:10 AM Jun 07, 2025 IST
ਲੁਧਿਆਣਾ: ਖਾਲਸਾ ਕਾਲਜ ਫਾਰ ਵਿਮੈੱਨ ਸਿਵਲ ਲਾਈਨ ਦੇ ਫਾਈਨ ਆਰਟਸ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਪੰਜ ਦਿਨਾਂ ਵਰਕਸ਼ਾਪ ਲਾਈ ਗਈ। ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਣ ਦੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਗਿਆ। ਇਸ ਵਰਕਸ਼ਾਪ ਵਿੱਚ 20 ਵਿਦਿਆਰਥੀਆਂ ਨੇ ਹਿੱਸਾ ਲਿਆ। ਵਰਕਸ਼ਾਪ ਦੀ ਸਮਾਪਤੀ ’ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਬੋਤਲ ਪੇਂਟਿੰਗ, ਡੋਟ ਆਰਟ, ਕੱਪੜੇ ’ਤੇ ਪੈਂਟਿੰਗ, ਅਕਰੈਲਿਕ ਪੇਂਟਿੰਗ ਦੇ ਨਾਲ ਨਾਲ ਹੋਰ ਕਈ ਤਕਨੀਕਾਂ ਦਾ ਗਿਆਨ ਹਾਸਲ ਕੀਤਾ। ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਾਈ ਗਈ। ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਨੇ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ ਅਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਵੱਧਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। -ਖੇਤਰੀ ਪ੍ਰਤੀਨਿਧ
Advertisement
Advertisement