ਖਾਲਸਾ ਸਕੂਲ ਵੱਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ
04:46 AM May 18, 2025 IST
ਰੂਪਨਗਰ: ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਦੌਰਾਨ ਮੱਲਾਂ ਮਾਰਨ ਵਾਲ਼ਿਆਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਸਕੂਲ ਦੀ 12ਵੀਂ ਜਮਾਤ ਦੀ ਆਰਟਸ ਗਰੁੱਪ ਦੀ ਮੰਨਤਜੋਤ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਤੇ ਇਸ਼ਕਾ ਸ਼ਰਮਾ ਤੇ ਅਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮੈਡੀਕਲ ਗਰੁੱਪ ਵਿੱਚੋਂ ਜਪਲੀਨ ਕੌਰ, ਪ੍ਰਭਜੋਤ ਕੌਰ ਤੇ ਸ੍ਰਿਸ਼ਟੀ ਜੈਨ, ਕਾਮਰਸ ਗਰੁੱਪ ਵਿੱਚੋਂ ਚਰਨਪ੍ਰੀਤ ਸਿੰਘ, ਸਹਿਜਪ੍ਰੀਤ ਕੌਰ ਤੇ ਕਸ਼ਿਸ਼, ਨਾਨ ਮੈਡੀਕਲ ਗਰੁੱਪ ਵਿੱਚੋਂ ਹਿਮਾਂਸ਼ੀ ਤੇ ਮਾਨਸੀ, ਪ੍ਰਭਜੋਤ ਸਿੰਘ ਅਤੇ ਲਵਨੀਤ ਕੌਰ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ ’ਤੇ ਰਹੇ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement