ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਲਿਸਤਾਨੀ ਕਹਿ ਕੇ ਨੌਜਵਾਨ ’ਤੇ ਹਮਲਾ ਕਰਨ ਦਾ ਮਾਮਲਾ ਭਖਿਆ

08:05 AM Jun 15, 2024 IST
ਕੈਥਲ ਦੇ ਸਿਵਲ ਹਸਪਤਾਲ ਵਿੱਚ ਜ਼ਖ਼ਮੀ ਨੌਜਵਾਨ ਨਾਲ ਗੱਲਬਾਤ ਕਰਦੇ ਹੋਏ ਹਰਿਆਣਾ ਪੰਜਾਬੀ ਸਾਹਿਤ ਅਕੈਡਮੀ ਦੇ ਨਿਰਦੇਸ਼ਕ ਹਰਪਾਲ ਸਿੰਘ।

ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 14 ਜੂਨ
ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ’ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਹਰਿਆਣਾ ਪੰਜਾਬੀ ਸਾਹਿਤ ਅਕੈਦਮੀ ਦੇ ਨਿਰਦੇਸ਼ਕ ਹਰਪਾਲ ਸਿੰਘ ਨੂੰ ਕੈਥਲ ਭੇਜਿਆ। ਇਸ ਦੌਰਾਨ ਹਰਪਾਲ ਸਿੰਘ ਨੇ ਨੌਜਵਾਨ ਸੁਖਵਿੰਦਰ ਸਿੰਘ ਨਾਲ ਮੁਲਾਕਾਤ ਕਰ ਤੇ ਪੂਰੀ ਘਟਨਾ ਬਾਰੇ ਜਾਣਕਾਰੀ ਲਈ ਤੇ ਪੁਲੀਸ ਕਪਤਾਨ ਉਪਾਸਨਾ ਸਿੰਘ ਨੂੰ ਵੀ ਮਿਲੇ।
ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਇਸ ਦੀ ਤਰੱਕੀ ਵਿੱਚ ਸਿੱਖਾਂ ਦਾ ਅਹਿਮ ਯੋਗਦਾਨ ਹੈ। ਸਿੱਖ ਹਰਿਆਣਵੀ ਵੀ ਹਨ ਤੇ ਦੇਸ਼ ਭਗਤ ਵੀ। ਇਸ ਮੁੱਦੇ ’ਤੇ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸੁਖਵਿੰਦਰ ਸਿੰਘ ਨਾਲ ਸਿਵਲ ਹਸਪਤਾਲ ਵਿੱਚ ਮੁਲਾਕਾਤ ਕੀਤੀ ਹੈ। ਸਪੈਸ਼ਲ ਵਾਰਡ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਹਰਪਾਲ ਸਿੰਘ ਨੇ ਇਸ ਮਾਮਲੇ ਵਿੱਚ ਪੁਲੀਸ ਕਾਰਵਾਈ ’ਤੇ ਤਸੱਲੀ ਜਤਾਈ। ਅਕਾਲੀ ਦਲ ’ਤੇ ਸ਼ਬਦੀ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਸਬਕ ਸਿਖਾ ਦਿੱਤਾ ਹੈ। ਉਸ ਨੂੰ ਛੋਟੇ-ਛੋਟੇ ਮੁੱਦਿਆਂ ’ਤੇ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।

Advertisement

ਸਿੱਖ ਭਾਈਚਾਰੇ ਨੇ 11 ਮੈਂਬਰੀ ਜਾਂਚ ਕਮੇਟੀ ਬਣਾਈ

ਗੂਹਲਾ ਚੀਕਾ (ਪੱਤਰ ਪ੍ਰੇਰਕ): ਸਿੱਖ ਨੌਜਵਾਨ ਸੁਖਵਿੰਦਰ ਸਿੰਘ ਨੂੰ ਖਾਲਿਸਤਾਨੀ ਕਹਿ ਕੇ ਉਸ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਨਿੰਮ ਸਾਹਿਬ ਗੁਰਦੁਆਰੇ ਵਿੱਚ ਸਿੱਖ ਭਾਈਚਾਰੇ ਦੀ ਮੀਟਿੰਗ ਹੋਈ। ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਇਸ ਮਾਮਲੇ ਨੂੰ ਲੈ ਕੇ 11 ਮੈਂਬਰੀ ਕਮੇਟੀ ਬਣਾਈ ਗਈ ਹੈ। ਹੁਣ ਇਹੀ ਕਮੇਟੀ ਪ੍ਰਸ਼ਾਸਨ ਅਤੇ ਪੁਲੀਸ ਨਾਲ ਲਗਾਤਾਰ ਸੰਪਰਕ ਰੱਖੇਗੀ। ਮੀਟਿੰਗ ਦੇ ਬਾਅਦ ਮਾਮਲੇ ਨੂੰ ਲੈ ਕੇ ਬਣਾਈ ਗਈ ਕਮੇਟੀ ਦੇ ਇੰਚਾਰਜ ਵੱਲੋਂ ਡੀਐੱਸਪੀ ਗੁਰਵਿੰਦਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਹਮਲਾਵਰਾਂ ’ਤੇ ਦਰਜ ਕੇਸ ਵਿੱਚ ਧਾਰਾ 307 ਜੋਡ਼ਨ ਦੀ ਮੰਗ ਕੀਤੀ ਹੈ।

Advertisement
Advertisement