ਖਿਡਾਰੀਆਂ ਨੂੰ ਵਰਦੀਆਂ ਅਤੇ ਕਿੱਟਾਂ ਵੰਡੀਆਂ
04:32 AM May 18, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਮਈ
ਵਿਦਵਾਨ ਤੇ ਸਿੱਖਿਆ ਸ਼ਾਸਤਰੀ ਸਾਬਕਾ ਪ੍ਰਿੰਸੀਪਲ ਜੋਗਿੰਦਰ ਸਿੰਘ ਜੀ ਦਾ 97ਵਾਂ ਜਨਮ ਦਿਹਾੜਾ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਐਸ ਐਨ ਜੇ ਪੀ ਹਾਕੀ ਅਕਾਦਮੀ ਦੇ ਖਿਡਾਰੀਆਂ ਨੂੰ ਯੂਨੀਫਾਰਮ ਤੇ ਕਿੱਟ ਵੰਡ ਕੇ ਮਨਾਇਆ ਗਿਆ। ਇਸ ਮੌਕੇ ਜੋਗਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਕੀ ਮੈਦਾਨ ਵਿਚ ਪੁੱਜੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉੱਚ ਨੈਤਿਕ ਕਦਰਾਂ ਕੀਮਤਾਂ, ਅਨੁਸ਼ਾਸ਼ਨ ਤੇ ਸਖਤ ਮਿਹਨਤ ਨੂੰ ਅਪਨਾ ਕੇ ਜੀਵਨ ਵਿਚ ਸਫਲਤਾ ਮਿਲ ਸਕਦੀ ਹੈ। ਸਕੂਲ ਦੀ ਪ੍ਰਬੰਧਕ ਸਮਿਤੀ ਵਲੋਂ ਉਨਾਂ ਨੂੰ ਸ਼ਾਲ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਸੁੱਖੀ ਜੀਵਨ ਦੀ ਕਾਮਨਾ ਕੀਤੀ ਗਈ।
Advertisement
Advertisement