ਖਿਡਾਰੀ ਹਰਮਨਪ੍ਰੀਤ ਸਿੰਘ ਨੇ ਪੰਜਾਬ ਦਾ ਨਾਂ ਚਮਕਾਇਆ: ਬਡੂੰਗਰ
05:40 AM Jan 03, 2025 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 2 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰੀ ਖੇਡ ਮੰਤਰਾਲੇ ਵੱਲੋਂ ਕੌਮੀ ਖੇਡ ਪੁਰਸਕਾਰਾਂ ਦਾ ਐਲਾਨ ਕਰਦਿਆਂ ਪੰਜਾਬ ਦੇ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਸਣੇ ਚਾਰ ਖਿਡਾਰੀਆਂ ਮਨੂੰ ਭਾਖਰ, ਡੀ.ਗੁਕੇਸ਼ ਅਤੇ ਪੈਰਾ ਐਥਲੀਟ ਖਿਡਾਰੀ ਪ੍ਰਵੀਨ ਕੁਮਾਰ ਨੂੰ ‘ਖੇਡ ਰਤਨ’ ਪੁਰਸਕਾਰ ਨਾਲ ਨਿਵਾਜੇ ਜਾਣ ਦੇ ਐਲਾਨ ਨਾਲ ਜਿਥੇ ਖਿਡਾਰੀਆਂ ਦੇ ਮਨੋਬਲ ਵਿੱਚ ਵਾਧਾ ਹੋਇਆ ਉਥੇ ਹੀ ਇਸ ਨਾਲ ਖੇਡ ਖੇਤਰ ’ਚ ਪੰਜਾਬ ਦਾ ਨਾਮ ਵੀ ਰੁਸ਼ਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਖੇਡਾਂ ਵਿੱਚ ਕੌਮਾਂਤਰੀ ਪੱਧਰ ’ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਅਜਿਹੇ ਐਵਾਰਡਾਂ ਨਾਲ ਨਿਵਾਜਣਾ ਜ਼ਰੂਰੀ ਹੈ ਇਸ ਨਾਲ ਹੋਰ ਖਿਡਾਰੀ ਵੀ ਉਤਸਾਹਿਤ ਹੋ ਕੇ ਖੇਡਾਂ ਨਾਲ ਜੁੜਨ ਲਈ ਅੱਗੇ ਆਉਣਗੇ।
Advertisement
Advertisement
Advertisement