ਖੁਸ਼ਪ੍ਰੀਤ ਕੌਰ ਅਤੇ ਗੁਰਸੇਵਕ ਸਿੰਘ ਕਾਲਜ ’ਚੋਂ ਮੋਹਰੀ
ਪੱਤਰ ਪ੍ਰੇਰਕ
ਭੁੱਚੋ ਮੰਡੀ, 17 ਜੂਨ
ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਦਾ ਬੀਏ ਭਾਗ ਤੀਜਾ (ਸਮੈਸਟਰ ਪੰਜਵਾਂ) ਦਾ ਨਤੀਜਾ ਸ਼ਾਨਦਾਰ ਰਿਹਾ। ਨਤੀਜਿਆਂ ਮੁਤਾਬਕ ਵਿਦਿਆਰਥਣ ਖੁਸ਼ਪ੍ਰੀਤ ਕੌਰ ਫੂਲ ਨੇ 86.4 ਫੀਸਦੀ ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ, ਲਖਵੀਰ ਕੌਰ ਲਹਿਰਾ ਖਾਨਾ ਨੇ 82.6 ਫੀਸਦੀ ਅੰਕਾਂ ਨਾਲ ਦੂਜਾ ਅਤੇ ਸੁਮਨਪ੍ਰੀਤ ਕੌਰ ਗੰਗਾ ਨੇ 77.9 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੀਜੀਡੀਸੀਏ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਵਿਦਿਆਰਥੀ ਗੁਰਸੇਵਕ ਸਿੰਘ ਮੱਲਣ ਨੇ 76.2 ਫੀਸਦੀ ਅੰਕ ਲੈ ਕੇ ਪਹਿਲਾ ਅਤੇ ਰਵਿੰਦਰ ਸਿੰਘ ਮੰਡੀ ਕਲਾਂ ਨੇ 74.8 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਰਵੀ ਕਾਂਤ ਨੇ ਦੱਸਿਆ ਕਿ ਦੋਵੇਂ ਨਤੀਜੇ ਸੌ ਫੀਸਦੀ ਰਹੇ ਅਤੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆਵਾਂ ਪਾਸ ਕੀਤੀਆਂ। ਇਸ ਮੌਕੇ ਕਾਲਜ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾਂ, ਐੱਮਡੀ ਲਖਵੀਰ ਸਿੰਘ ਸਿੱਧੂ ਅਤੇ ਕੁਲਵੀਰ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਪ੍ਰੋ. ਅਮਨਿੰਦਰ ਕੌਰ, ਪ੍ਰੋ. ਮੋਨਿਕਾ ਗਰਗ, ਪ੍ਰੋ. ਰਮਨਦੀਪ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਸੁਖਦੀਪ ਕੌਰ (ਪੰਜਾਬੀ), ਪ੍ਰੋ. ਸੁਖਦੀਪ ਕੌਰ, ਦਲਜੀਤ ਕੌਰ, ਲਵਪ੍ਰੀਤ ਕੌਰ, ਰੁਚਿਕਾ, ਨਵਦੀਪ ਸ਼ਰਮਾ, ਜਗਪ੍ਰੀਤ ਕੌਰ, ਗੁਰਪ੍ਰੀਤ ਸਿੰਘ ਅਤੇ ਕੁਲਦੀਪ ਸਿੰਘ ਹਾਜ਼ਰ ਸਨ।