ਖੁੱਡੀਆਂ ਨੇ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
04:14 AM Dec 27, 2024 IST
Advertisement
ਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਦਸੰਬਰ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਸ੍ਰੀ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
Advertisement
Advertisement
Advertisement