ਖੂਨਦਾਨ ਤੇ ਅੱਖਾਂ ਦਾ ਜਾਂਚ ਕੈਂਪਘਨੌਰ: ਯੂਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਖਜ਼ਾਨਚੀ ਰਣਵੀਰ ਸਿੰਘ ਰਾਣਾ ਦੀ ਅਗਵਾਈ ਹੇਠ ਹਲਕਾ ਘਨੌਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਗੰਡਿਆਂ ’ਚ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਜ਼ਿਲ੍ਹਾ ਰੈੱਡ ਕਰਾਸ ਅਤੇ ਪਟਿਆਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ’ਚ ਐੱਸਐੱਮਓ ਡਾ. ਵਿਕਾਸ ਗੋਇਲ ਨੇ 60 ਵਿਅਕਤੀਆਂ ਦਾ ਜਨਰਲ ਅਤੇ ਡਾ. ਜੇਪੀ ਸੋਢੀ ਅਤੇ ਟੀਮ ਨੇ 150 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਹੀ 70 ਵਿਅਕਤੀਆਂ ਨੇ ਖੂਨਦਾਨ ਵੀ ਕੀਤਾ। -ਖੇਤਰੀ ਪ੍ਰਤੀਨਿਧ