ਖੇਡਾਂ ’ਚ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਦਾ ਸਨਮਾਨ
05:25 AM Jan 10, 2025 IST
ਫਤਹਿਗੜ੍ਹ ਸਾਹਿਬ: ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਿਛਲੇ ਦਿਨੀਂ ਖਰੜ ਵਿਖੇ ਹੋਈ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ ਦੇ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਤਗ਼ਮੇ ਜਿੱਤਣ ਵਾਲੀਆਂ ਖਿਡਾਰਨਾਂ ਦਾ ਸਨਮਾਨ ਕੀਤਾ। ਜ਼ਿਕਰਯੋਗ ਹੈ ਕਿ ਖਿਡਾਰਨ ਖੁਸ਼ੀ ਅਤੇ ਸਨੇਹਾ ਨੇ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਅਤੇ ਤਮੰਨਾ ਨੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਡਾ. ਥਿੰਦ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿਚ ਵੀ ਸਖਤ ਮਹਿਨਤ ਦਾ ਸੱਦਾ ਦਿਤਾ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਕਲੱਬ ਦੇ ਪ੍ਰਧਾਨ ਸੋਨੂੰ ਗੋਬਿੰਦਗੜ੍ਹੀਆ, ਕੌਂਸਲਰ ਅਮਿਤ ਠਾਕੁਰ ਤੇ ਦੀਪਕ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement