ਖੇਡ ਐਵਾਰਡ ਲਈ ਅਰਜ਼ੀਆਂ ਮੰਗੀਆਂ
05:11 AM Jan 10, 2025 IST
ਪੀਪੀ ਵਰਮਾ
ਪੰਚਕੂਲਾ, 9 ਜਨਵਰੀ
ਪੰਚਕੂਲਾ ਦੀ ਡਿਪਟੀ ਕਮਿਸ਼ਨਰ ਮੋਨਿਕਾ ਗੁਪਤਾ ਨੇ ਕਿਹਾ ਕਿ ਖੇਡ ਵਿਭਾਗ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਪ੍ਰਾਪਤੀਆਂ 1 ਜਨਵਰੀ, 2023 ਤੋਂ 31 ਮਾਰਚ, 2024 ਦੇ ਵਿਚਕਾਰ ਦੀ ਮਿਆਦ ਲਈ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਲਈ 30 ਜੁਲਾਈ, 2024 ਤੱਕ ਅਰਜ਼ੀਆਂ ਮੰਗੀਆਂ ਗਈਆਂ ਸਨ ਪਰ ਬਹੁਤ ਸਾਰੇ ਖਿਡਾਰੀ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ, ਜਿਸ ਕਾਰਨ ਖੇਡ ਵਿਭਾਗ ਨੇ ਹੁਣ ਖਿਡਾਰੀਆਂ ਨੂੰ 10 ਜਨਵਰੀ, ਤੱਕ ਅਪਲਾਈ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਕਾਲਰਸ਼ਿਪ ਅਰਜ਼ੀ ਫਾਰਮ ਹਰਿਆਣਾ ਸਪੋਰਟਸ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
Advertisement
Advertisement