ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤਾਂ ’ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਮਾਂ-ਪੁੱਤਰ ਸਣੇ ਤਿੰਨ ਖ਼ਿਲਾਫ਼ ਕੇਸ ਦਰਜ

07:18 AM Jun 18, 2024 IST

ਪੱਤਰ ਪ੍ਰੇਰਕ
ਸਮਾਣਾ, 17 ਜੂਨ
ਖੇਤਾਂ ਵਿਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਮਵੀਕਲਾਂ ਪੁਲੀਸ ਨੇ ਮਾਂ-ਪੁੱਤਰ ਸਣੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਵਿੱਚ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਕੁਲਾਰਾਂ, ਲਵਪ੍ਰੀਤ ਸਿੰਘ ਨਿਵਾਸੀ ਪਿੰਡ ਪ੍ਰੇਮ ਸਿੰਘ ਵਾਲਾ ਅਤੇ ਉਸ ਦੀ ਮਾਤਾ ਬਲਜੀਤ ਕੌਰ ਸ਼ਾਮਲ ਹਨ। ਫਿਲਹਾਲ ਔਰਤ ਫਰਾਰ ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਬਲਜੀਤ ਸਿੰਘ ਨਿਵਾਸੀ ਪਿੰਡ ਪ੍ਰੇਮ ਸਿੰਘ ਵਾਲਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਨੁਸਾਰ 15-16 ਜੂਨ ਦੀ ਦਰਮਿਆਨੀ ਰਾਤ ਨੂੰ ਉਸ ਦੇ ਖੇਤਾਂ ਵਿਚ ਲੱਗੀ ਬਿਜਲੀ ਮੋਟਰਾਂ ਦੀ ਕਬੀਰ 375 ਮੀਟਰ ਤਾਰਾਂ ਕੱਟ ਕੇ ਚੋਰੀ ਕਰ ਲਈਆਂ ਗਈਆਂ। ਜਾਂਚ ਦੌਰਾਨ ਮੋਟਰਸਾਈਕਲ ਸਵਾਰ ਮੁਲਜ਼ਮ ਗੁਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਥੈਲੇ ਵਿੱਚ ਭਰ ਕੇ ਚੋਰੀ ਕੀਤੀ ਗਈ ਬਿਜਲੀ ਤਾਰ ਵੇਚਣ ਜਾਂਦੇ ਸਮੇਂ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਨੂੰ ਦਾਲਤ ਵਿਚ ਪੇਸ਼ ਕਰਕੇ ਪੁੱਛ-ਪਡ਼ਤਾਲ ਲਈ ਰਿਮਾਂਡ ’ਤੇ ਲਿਆ ਜਾਵੇਗਾ। ਉਨ੍ਹਾਂ ਆਖਿਅਾ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਫਰਾਰ ਮੁਲਜ਼ਮ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Advertisement

Advertisement
Advertisement