ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕੰਮ ਜਾਰੀ: ਭਰਾਜ
05:12 AM Jun 04, 2025 IST
ਮੇਜਰ ਸਿੰਘ ਮੱਟਰਾਂ
Advertisement
ਭਵਾਨੀਗੜ੍ਹ, 3 ਜੂਨ
ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਇਲਾਕੇ ਦੇ ਪਿੰਡ ਗਹਿਲਾਂ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਦੀ ਨਹਿਰੀ ਪਾਣੀ ਨਾਲ ਸਿੰਜਾਈ ਲਈ ਲਗਪਗ 1.83 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦੇ ਕੰਮ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਨਾਲ ਧਰਤੀ ਹੇਠਲੇ ਪਾਣੀ ਦੀ ਤੈਅ ਨੂੰ ਹੋਰ ਡੂੰਘਾ ਹੋਣ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਜਤਿੰਦਰ ਸਿੰਘ ਬਾਜਵਾ ਅਤੇ ਲਖਵਿੰਦਰ ਸਿੰਘ ਫੱਗੂਵਾਲਾ ਆਦਿ ਹਾਜ਼ਰ ਸਨ।
Advertisement
Advertisement