ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਕਣਕ ਦੀ ਫ਼ਸਲ ਦਾ ਜਾਇਜ਼ਾ

05:07 AM Nov 30, 2024 IST
ਕਣਕ ’ਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਜਾਇਜ਼ਾ ਲੈਂਦੇ ਹੋਏ ਖੇਤੀਬਾੜੀ ਅਧਿਕਾਰੀ।

ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਨਵੰਬਰ
ਕਣਕ ਦੀ ਫਸਲ ’ਤੇ ਗੁਲਾਬੀ ਸੁੰਡੀ ਨੇ ਹਮਲਾ ਕੀਤਾ ਹੈ। ਖੇਤੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਇਸ ਤੋਂ ਬਚਾਅ ਲਈ ਸੁਝਾਅ ਵੀ ਪੇਸ਼ ਕੀਤੇ ਹਨ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸਮੂਹ ਬਲਾਕਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਬਲਾਕ ਦੇ ਖੇਤੀਬਾੜੀ ਬਲਾਕ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਤੇ ਖੇਤੀਬਾੜੀ ਉਪ ਨਿਰੀਖਣ ਖੇਤਾਂ ਵਿੱਚ ਜਾ ਕੇ ਬੀਜੀ ਕਣਕ ਦਾ ਸਰਵੇਖਣ ਕਰ ਰਹੇ ਹਨ। ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਬਲਾਕ ਭੂਨਰਹੇੜੀ ਦੇ ਪਿੰਡ ਭਾਂਖਰ, ਹੁਸੈਨਪੁਰ, ਝੰਡੀ, ਅਮਾਮਨਗਰ, ਦੁਲਬਾ, ਡੰਡੋਆ, ਲਹਿਲਾ ਜੰਗੀਰ, ਭਾਨਰੀ ਅਤੇ ਸੱਸੀ ਬ੍ਰਾਹਮਣਾ ਦਾ ਦੌਰਾ ਕੀਤਾ ਗਿਆ, ਜਿਥੇ ਗੁਲਾਬੀ ਸੁੰਡੀ ਦਾ ਹਮਲਾ ਕਣਕ ਦੇ ਖੇਤ ਦੀਆਂ ਦੌਗੀਆਂ ਵਿੱਚ ਦੇਖਣ ਨੂੰ ਮਿਲਿਆ।
ਖੇਤੀਬਾੜੀ ਅਫ਼ਸਰ ਡਾ. ਗੁਰਮੀਤ ਸਿੰਘ ਨੇ ਬਲਾਕ ਪਟਿਆਲਾ ਦੇ ਪਿੰਡ ਧਬਲਾਨ ਵਿੱਚ ਕਿਸਾਨ ਹਰਮੀਤ ਸਿੰਘ ਅਤੇ ਜਗਮੇਲ ਸਿੰਘ ਦੇ ਖੇਤਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦਾ ਜਾਇਜ਼ਾ ਲਿਆ। ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ ਨੇ ਬਲਾਕ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾ ਦੇ ਕਿਸਾਨ ਬਘੇਲ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ ਦੇ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਕਿਸਾਨਾਂ ਵੱਲੋਂ ਪੀ.ਏ.ਯੂ. ਦੀ ਸਿਫ਼ਾਰਿਸ਼ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕੀਤੀ ਗਈ ਹੈ। ਬਲਾਕ ਘਨੌਰ ਦੇ ਪਿੰਡ ਅਜਰਾਵਰ ਵਿੱਚ ਦੌਰੇ ਦੌਰਾਨ ਡਾ. ਗੁਰਮੇਲ ਸਿੰਘ, ਡਾ. ਅਮਨਪ੍ਰੀਤ ਸਿੰਘ ਸੰਧੂ, ਡਾ. ਰਸ਼ਪਿੰਦਰ ਸਿੰਘ, ਡਾ. ਅਨੁਰਾਗ ਅੱਤਰੀ ਅਤੇ ਡਾ. ਜ਼ਸਨੀਨ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਮੌਕੇ ’ਤੇ ਕਿਸਾਨਾਂ ਨੂੰ ਲੋੜੀਂਦੀ ਸਲਾਹ ਦਿੱਤੀ ਗਈ।

Advertisement

Advertisement