ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 29 ਨਵੰਬਰਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤਿਆਂ ਨੇ ਵੱਖ-ਵੱਖ ਖਾਦ ਕੰਪਨੀਆਂ ਅਤੇ ਉਨ੍ਹਾਂ ਦੇ ਡੀਲਰਾਂ ਦੇ ਗੁਦਾਮਾਂ ਦੀ ਜਾਂਚ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀਏਪੀ ਅਤੇ ਹੋਰ ਖਾਦਾਂ ਨਾਲ ਬੇਲੋੜੇ ਰਸਾਇਣਾਂ ਦੀ ਟੈਗਿੰਗ ਨੂੰ ਰੋਕਣਾ ਹੈ। ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਚਾਰ ਦਸਤਿਆਂ ਨੇ ਖਾਦਾਂ ਦੇ 12 ਨਮੂਨੇ ਅਤੇ ਕੀਟਨਾਸ਼ਕਾਂ ਦੇ ਛੇ ਨਮੂਨੇ ਇਕੱਠੇ ਕੀਤੇ। ਡਾ. ਗੁਰਜੀਤ ਸਿੰਘ ਬਰਾੜ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਵਿਭਾਗ ਨੂੰ ਖਾਦਾਂ ਦੀ ਜਮ੍ਹਾਂਖੋਰੀ ਦੀ ਨਿਗਰਾਨੀ ਕਰਨ ਅਤੇ ਡੀ.ਏ.ਪੀ, ਉੱਚ ਪੱਧਰੀ ਖਾਦਾਂ, ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਖਾਦ ਅਤੇ ਕੀਟਨਾਸ਼ਕ ਡੀਲਰਾਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਸਿਰਫ਼ ਉੱਚ ਗੁਣਵੱਤਾ ਵਾਲੇ ਉਤਪਾਦ ਹੀ ਵੇਚਣ। ਨਿਰੀਖਣ ਦੌਰਾਨ ਡਾ. ਜਗਦੇਵ ਸਿੰਘ, ਡਾ. ਰਮਿੰਦਰ ਸਿੰਘ, ਡਾ. ਗੌਰਵ ਧੀਰ, ਡਾ. ਬਖਸ਼ੀਸ਼ ਸਿੰਘ ਰੰਧਾਵਾ, ਡਾ. ਜਸ਼ਕੰਵਲ ਸਿੰਘ, ਡਾ. ਸੁਖਵੀਰ ਸਿੰਘ, ਡਾ. ਮਨਜੀਤ ਸਿੰਘ, ਡਾ. ਜਤਿੰਦਰ ਸਿੰਘ, ਡਾ. ਹਰਮਨਦੀਪ ਸਿੰਘ ਹਾਜ਼ਰ ਸਨ ੍ਟ ਡਾ. ਅਰਸ਼ਦੀਪ ਸਿੰਘ, ਡਾ. ਕਰਮਜੀਤ ਸਿੰਘ, ਡਾ. ਵੀਰਪਾਲ ਕੌਰ, ਡਾ. ਸੰਦੀਪ ਸਿੰਘ, ਡਾ. ਸਰਤਾਜ ਸਿੰਘ, ਡਾ. ਕੁਲਵੰਤ ਸਿੰਘ, ਡਾ. ਗਗਨਦੀਪ ਸਿੰਘ ਸ਼ਾਮਲ ਸਨ।