ਖੇਤ ਵਿੱਚ ਕੰਮ ਕਰਦੇ ਕਿਸਾਨ ਦੀ ਮੌਤ
06:55 AM Apr 15, 2025 IST
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 14 ਅਪਰੈਲ
ਨੇੜਲੇ ਪਿੰਡ ਰਾਮਗੜ੍ਹ-ਗੌਂਸਗੜ੍ਹ ਦੇ ਵਾਸੀ ਕਿਸਾਨ ਮਨਪ੍ਰੀਤ ਸਿੰਘ (34) ਦੀ ਅੱਜ ਖੇਤ ਵਿੱਚ ਕੰਮ ਕਰਦੇ ਹੋਏ ਅਚਨਚੇਤ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਆਪਣੇ ਭਰਾ ਨਾਲ ਖੇਤਾਂ ’ਚ ਮੱਕੀ ਫਸਲ ’ਤੇ ਖਾਦ ਪਾ ਰਿਹਾ ਸੀ ਕਿ ਅਚਾਨਕ ਉਸ ਨੂੰ ਚੱਕਰ ਆ ਗਿਆ। ਮਨਪ੍ਰੀਤ ਸਿੰਘ ਨੂੰ ਉਸ ਦੇ ਭਰਾ ਨੇ ਮੰਜੇ ’ਤੇ ਪਾਇਆ ਅਤੇ ਉੱਥੇ ਉਸ ਨੂੰ ਦਿਲ ਦਾ ਦੌਰਾ ਪਿਆ। ਪਰਿਵਾਰ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਆਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਕਿਸਾਨ ਮਨਪ੍ਰੀਤ ਸਿੰਘ ਤਿੰਨ ਭਰਾਵਾਂ ’ਚੋਂ ਸਭ ਤੋਂ ਵੱਡਾ ਸੀ ਅਤੇ ਖੇਤੀਬਾੜੀ ਦਾ ਕੰਮ ਕਰਦਾ ਸੀ। ਉਸ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਉੱਥੇ ਪਿੰਡ ਵਿੱਚ ਵੀ ਸੋਗ ਦੀ ਲਹਿਰ ਛਾ ਗਈ। ਤਿੰਨ ਮਹੀਨੇ ਪਹਿਲਾਂ ਉਸ ਦੇ ਘਰ ਪੁੱਤਰ ਪੈਦਾ ਹੋਇਆ ਸੀ।
Advertisement
Advertisement