ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇੜੀ ਗੁੱਜਰਾਂ ਬੀੜ ਵਿੱਚੋਂ ਖੈਰ ਦੀ ਲੱਕੜ ਚੋਰੀ

05:12 AM Dec 23, 2024 IST
ਲੱਕੜ ਚੋਰੀ ਹੋਣ ਮਗਰੋਂ ਬੀੜ ਵਿੱਚ ਖੜ੍ਹੇ ਮੁੱਢ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 22 ਦਸੰਬਰ
ਇਥੋਂ ਦੇ ਪਿੰਡ ਖੇੜੀ ਗੁੱਜਰਾਂ ਵਿਖੇ ਪੈਂਦੀ ਜੰਗਲਾਤ ਵਿਭਾਗ ਦੀ ਬੀੜ ਵਿੱਚੋਂ ਲੱਖਾਂ ਰੁਪਏ ਦੀ ਖੈਰ ਦੀ ਲੱਕੜ ਚੋਰੀ ਹੋਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਜੰਗਲਾਤ ਵਿਭਾਗ ਦੇ ਅਧਿਕਾਰੀ ਹਰਕਤ ਵਿੱਚ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਲੰਘੇ ਕਈ ਦਿਨਾਂ ਤੋਂ ਇਹ ਲੱਕੜ ਚੋਰੀ ਕਰਨ ਦੀਆਂ ਵਾਰਦਾਤਾਂ ਚੱਲ ਰਹੀਆਂ ਸਨ ਜਿਸ ਦੀ ਜੰਗਲਾਤ ਵਿਭਾਗ ਨੂੰ ਕੋਈ ਭਿਣਕ ਨਹੀਂ ਲੱਗੀ। ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਕੁਝ ਲੋਕਾਂ ਨੇ ਦੱਸਿਆ ਕਿ ਇਹ ਸਾਰਾ ਖੇਡ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮਿਲੀ-ਭੁਗਤ ਨਾਲ ਹੋ ਰਿਹਾ ਸੀ।
ਇਕੱਤਰ ਜਾਣਕਾਰੀ ਅਨੁਸਾਰ ਪਿੰਡ ਖੇੜਾ ਗੁਜਰਾਂ ਵਿੱਚ ਜੰਗਲਾਤ ਵਿਭਾਗ ਦੀ ਦਹਾਕੇ ਪੁਰਾਣੀ ਬੀੜ ਹੈ। ਇਥੇ ਕਈ ਤਰ੍ਹਾਂ ਦੇ ਦਰਖ਼ਤ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਖੈਰ ਦੇ ਦਰੱਖ਼ਤ ਸ਼ਾਮਲ ਹਨ। ਲੰਘੇ ਕੁਝ ਦਿਨਾਂ ਤੋਂ ਬੀੜ ਵਿੱਚੋਂ ਕੁਝ ਅਣਪਛਾਤੇ ਚੋਰਾਂ ਵੱਲੋਂ ਇਥੋਂ ਲੱਕੜ ਚੋਰੀ ਕੀਤੀ ਜਾ ਰਹੀ ਹੈ। ਇਸ ਦਾ ਖੁਲਾਸਾ ਉਸ ਵੇਲੇ ਹੋਇਆ ਜਦ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਬੀੜ ਦਾ ਦੌਰਾ ਕੀਤਾ ਗਿਆ ਜਿਥੇ ਦਰੱਖ਼ਤਾਂ ਦੀ ਕਟਾਈ ਤੋਂ ਬਾਅਦ ਉਨ੍ਹਾਂ ਦੇ ਮੁੱਢ ਹੀ ਦਿਖਾਈ ਦਿੱਤੇ। ਅਧਿਕਾਰੀਆਂ ਨੂੰ ਪਹਿਲਾਂ ਕੁਝ ਮੁੱਢ ਦਿਖਾਈ ਦਿੱਤੇ ਪਰ ਇਸ ਤੋਂ ਬਾਅਦ ਜਦ ਪੂਰੀ ਬੀੜ ਦੀ ਜਾਂਚ ਕੀਤੀ ਗਈ ਤਾਂ ਦਰਜਨਾਂ ਅਜਿਹੇ ਦਰਖ਼ਤ ਦਿਖਾਈ ਦਿੱਤੇ ਜਿਨ੍ਹਾਂ ਨੂੰ ਕੱਟ ਕੇ ਉਨ੍ਹਾਂ ਦੀ ਲੱਕੜ ਚੋਰੀ ਕੀਤੀ ਗਈ ਸੀ। ਜ਼ਿਰਕਯੋਗ ਹੈ ਕਿ ਡੇਰਾਬੱਸੀ ਦੀ ਬੀੜ ਵਿੱਚੋਂ ਲੱਕੜ ਚੋਰੀ ਕਰਨ ਦਾ ਇਹ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਡੇਰਾਬੱਸੀ ਦੀ ਬੀੜ ਵਿੱਚੋਂ ਜੰਗਲਾਤ ਵਿਭਾਗ ਦੀ ਅਧਿਕਾਰੀਆਂ ਦੀ ਮਿਲੀ-ਭੁਗਤ ਨਾਲ ਲੱਕੜ ਚੋਰੀ ਹੋਣ ਦਾ ਖੁਲਾਸਾ ਹੋਇਆ ਸੀ ਜਿਸ ਵੇਲੇ ਵਿਭਾਗ ਵੱਲੋਂ ਕਾਰਵਾਈ ਕਰਦਿਆਂ ਕਈ ਵੱਡੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਸੀ।
ਜ਼ਿਲ੍ਹਾ ਜੰਗਲਾਤ ਅਧਿਕਾਰੀ ਜੈ ਸਿੰਘ ਨੇ ਦੱਸਿਆ ਕਿ ਮਾਮਲਾ ਧਿਆਨ ਵਿੱਚ ਆਉਣ ਮਗਰੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਾਲੇ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਬੀੜ ਵਿੱਚੋਂ ਕਿੰਨੇ ਦਰਖ਼ਤਾਂ ਦੀ ਲੱਕੜ ਚੋਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲੀਸ ਨੂੰ ਵੀ ਸ਼ਿਕਾਇਤ ਦਿੱਤੀ ਜਾਵੇਗੀ ਅਤੇ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement