ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੰਨਾ ਮੰਡੀ ’ਚ ਕਣਕ ਦੀ ਆਮਦ ਤੇਜ਼

05:50 AM Apr 16, 2025 IST
featuredImage featuredImage
ਖੰਨਾ ਅਨਾਜ ਮੰਡੀ ’ਚ ਆਈ ਕਣਕ ਦੀ ਫ਼ਸਲ।

ਜੋਗਿੰਦਰ ਸਿੰਘ ਓਬਰਾਏ

Advertisement

ਖੰਨਾ, 15 ਅਪਰੈਲ
ਮੌਸਮ ਸਾਫ਼ ਹੋਣ ਦੇ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜ਼ੀ ਫੜ ਲਈ ਹੈ। ਤਿੰਨ-ਚਾਰ ਦਿਨ ਪਹਿਲਾਂ ਹਨੇਰੀ ਦੇ ਡਰ ਨੇ ਕਿਸਾਨਾਂ ਨੂੰ ਚਿੰਤਤ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਭਾਵੇਂ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਮੰਡੀਆਂ ਵਿੱਚ ਪੂਰੇ ਇੰਤਜ਼ਾਮ ਹੋਣ ਦਾ ਦਾਅਵਾ ਕੀਤਾ ਸੀ, ਪਰ ਇਸ ਵਾਰ ਮੰਡੀਆਂ ਵਿੱਚ 8 ਅਪਰੈਲ ਤੋਂ ਬਾਅਦ ਹੀ ਕਣਕ ਆਉਣੀ ਸ਼ੁਰੂ ਹੋਈ ਹੈ।
ਏਸ਼ੀਆ ਦੀ ਵੱਡੀ ਮੰਡੀ ਖੰਨਾ ਵਿੱਚ ਵੀ ਇਸ ਵਾਰ ਦੇਰ ਨਾਲ ਕਣਕ ਦੀ ਆਮਦ ਹੋਈ ਹੈ, ਪਰ ਹੁਣ ਇਸ ਆਮਦ ਨੇ ਤੇਜ਼ੀ ਫੜ ਲਈ ਹੈ। ਮਾਰਕੀਟ ਕਮੇਟੀ ਦੇ ਸਕੱਤਰ ਕਮਲਜੀਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਸਪ ਨੇ 1499 ਕੁਇੰਟਲ, ਵੇਅਰ ਹਾਊਸ ਕਾਰਪੋਰੇਸ਼ਨ ਨੇ 953 ਕੁਇੰਟਲ, ਪਨਗ੍ਰੇਨ ਨੇ 933 ਕੁਇੰਟਲ ਜਦੋਂਕਿ ਪ੍ਰਾਈਵੇਟ ਅਦਾਰਿਆਂ ਵੱਲੋਂ ਸਭ ਤੋਂ ਵਧੇਰੇ 51,051 ਕੁਇੰਟਲ ਕਣਕ ਦੀ ਖਰੀਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮਾਰਕਫੈੱਡ ਅਤੇ ਐੱਫਸੀਆਈ ਵੱਲੋਂ ਅਜੇ ਤੱਕ ਇੱਕ ਵੀ ਦਾਣਾ ਨਹੀਂ ਖਰੀਦਿਆ ਗਿਆ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫ਼ਸਲ ਦੀ ਢੋਆ-ਢੁਆਈ ਦਾ ਕੰਮ ਨਾਲੋ-ਨਾਲ ਨਾਲ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਨੂੰ ਹੋਰ ਫ਼ਸਲ ਮੰਡੀ ਵਿੱਚ ਲਿਆਉਣ ਲਈ ਕੋਈ ਮੁਸ਼ਕਲ ਨਾ ਆਵੇ। ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਇਸ ਵਾਰ ਕਣਕ ਦਾ ਝਾੜ ਪਿਛਲੇ ਸਾਲਾਂ ਦੇ ਮੁਕਾਬਲੇ ਵਧੀਆ ਰਿਹਾ ਹੈ ਅਤੇ ਕੁਆਲਿਟੀ ਵੀ ਵਧੀਆ ਹੈ। ਸ੍ਰੀ ਰੋਸ਼ਾ ਅਨੁਸਾਰ ਖਰੀਦੀ ਗਈ ਫ਼ਸਲ ਦੀ ਅਦਾਇਗੀ ਨਾਲੋ-ਨਾਲ ਹੋਣ ਕਰਕੇ ਆੜ੍ਹਤੀ ਤੇ ਕਿਸਾਨ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਜੇ ਮੌਸਮ ਸਾਫ਼ ਰਿਹਾ ਤਾਂ ਇਸ ਸੀਜ਼ਨ ਦਾ ਸਾਰਾ ਕੰਮ 15 ਤੋਂ 18 ਦਿਨਾਂ ਵਿੱਚ ਖਤਮ ਹੋ ਜਾਵੇਗਾ।

ਲੁਧਿਆਣਾ ਦੀਆਂ ਮੰਡੀਆਂ ’ਚ 7455.50 ਮੀਟਰਿਕ ਟਨ ਕਣਕ ਪੁੱਜੀ ਼
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀ ਸਮੇਂ ਸਿਰ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾ ਕੇ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਖਰੀਦ ਅਤੇ ਲਿਫਟਿੰਗ ਨੂੰ ਪੂਰਾ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਤੁਰੰਤ ਖਰੀਦ ਦੇ ਨਾਲ-ਨਾਲ ਅਨਾਜ ਦੀ ਸਮੇਂ ਸਿਰ ਲਿਫਟਿੰਗ ’ਤੇ ਵੀ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕੁੱਲ 7455.50 ਮੀਟਰਕ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ 72 ਘੰਟਿਆਂ ਦੇ ਅੰਦਰ-ਅੰਦਰ ਲਗਭਗ 558.4% ਲਿਫਟਿੰਗ ਯਕੀਨੀ ਬਣਾਈ ਗਈ ਹੈ। ਕਿਸਾਨਾਂ ਨੂੰ 5.372 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਉਹ ਸਮੁੱਚੇ ਕਾਰਜਾਂ ਦੀ ਨਿਗਰਾਨੀ ਲਈ ਰੋਜ਼ਾਨਾ ਅਨਾਜ ਮੰਡੀਆਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ।

Advertisement

Advertisement