ਖੱਟੜਾ ਸਕੂਲ ਵਿੱਚ ਇਨਾਮ ਵੰਡ ਸਮਾਗਮ
ਸਮਰਾਲਾ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖੱਟੜਾਂ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਰਜਿੰਦਰ ਕੌਰ ਅਤੇ ਅਧਿਆਪਕਾ ਜੋਤੀ ਸ਼ਰਮਾ ਦੀ ਅਗਵਾਈ ਵਿੱਚ ਕਰਵਾਇਆ ਗਿਆ। ਉਨ੍ਹਾਂ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ ਗਈ। ਇਸ ਮੌਕੇ ਚੇਅਰਮੈਨ ਧਰਮਿੰਦਰ ਸਿੰਘ ਨੰਬਰਦਾਰ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ ਅਤੇ ਸਲਾਨਾ ਇਮਤਿਹਾਨ ਵਿੱਚ ਅੱਵਲ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਸਕੂਲ ਦੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਵਿਚ ਸਕੂਲ ਦੇ ਬੱਚੇ ਉਹਨਾਂ ਦੇ ਮਾਤਾ ਪਿਤਾ, ਸਕੂਲ ਸਟਾਫ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਰਜਿੰਦਰ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚੋ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਚੇਅਰਮੈਨ ਧਰਮਿੰਦਰ ਸਿੰਘ ਨੇ ਇਨਾਮ ਤਕਸੀਮ ਕਰਦਿਆਂ ਕਿਹਾ ਕਿ ਇਹ ਪੇਂਡੂ ਖੇਤਰ ਦੀ ਵਿਦਿਅਕ ਸੰਸਥਾ ਪੜ੍ਹਾਈ ਦੇ ਨਾਲ-ਨਾਲ ਧਾਰਮਿਕ, ਸੱਭਿਆਚਾਰ ਅਤੇ ਖੇਡਾ ਵਿਚ ਵੀ ਵੱਡੀਆਂ ਮੱਲ੍ਹਾਂ ਮਾਰ ਰਹੀ ਹੈ, ਜਿਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ। ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਕੋਹਿਨੂਰ ਵੈਲਫੇਅਰ ਸਪੋਰਟਸ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸੋਹਣ ਸਿੰਘ ਭੰਗੂ ਕੈਨੇਡਾ, ਕੁਲਵੰਤ ਸਿੰਘ, ਗੁਰਮੀਤ ਸਿੰਘ ਫੌਜੀ ਆਦਿ ਨੇ ਸ਼ਿਰਕਤ ਕੀਤੀ। ਸਕੂਲ ਦੇ ਸਟਾਫ ਵਲੋਂ ਪਤਵੰਤੇ ਸੱਜਣਾਂ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਦਾ ਧੰਨਵਾਦ ਕੀਤਾ ਗਿਆ ਅਤੇ ਚੇਅਰਮੈਨ ਧਰਮਿੰਦਰ ਸਿੰਘ ਸਮੇਤ ਪਤਵੰਤੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। -ਪੱਤਰ ਪ੍ਰੇਰਕ