ਗਗਨਦੀਪ ਧਾਲੀਵਾਲ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਕਮਲਜੀਤ ਕੌਰ
ਫ਼ਰੀਦਕੋਟ, 23 ਮਾਰਚ
ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਬਲਜੀਤ ਕੌਰ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਅਮੋਲਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਦੀ ਹਾਜ਼ਰੀ ਵਿੱਚ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਗਗਨਦੀਪ ਸਿੰਘ ਧਾਲੀਵਾਲ ਨੂੰ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਿਯੁਕਤ ਹੋਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਪੰਜਾਬ ਦੇ ਲੋਕਾਂ ਨੇ ਸੇਵਾ ਬਖ਼ਸ਼ੀ ਹੈ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਗਗਨਦੀਪ ਸਿੰਘ ਧਾਲੀਵਾਲ ਨੂੰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਗਗਨਦੀਪ ਸਿੰਘ ਧਾਲੀਵਾਲ ਦੀ ਜੋ ਡਿਊਟੀ ਲਾਈ ਗਈ ਹੈ ਤੇ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਲੋਕਾਂ ਦੀ ਸੇਵਾ ਕਰਦੇ ਰਹਿਣ। ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਨੇ ਵੀ ਨਵ ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ। ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਤੇ ਖਰਾ ਉਤਰਨਗੇ। ਇਸ ਮੌਕੇ ਟਰੱਸਟ ਦੇ ਮੈਂਬਰ ਕਮਲਜੀਤ ਸਿੰਘ ਅਤੇ ਗੁਰਜੰਟ ਸਿੰਘ ਚੀਮਾ ਨੇ ਵੀ ਆਪਣਾ ਅਹੁਦਾ ਸੰਭਾਲਿਆ।
ਇਸ ਮੌਕੇ ਸਾਬਕਾ ਐੱਮਪੀ ਸਾਧੂ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਸੁਖਵੰਤ ਸਿੰਘ ਪੱਕਾ, ਗੁਰਤੇਜ ਸਿੰਘ ਖੋਸਾ, ਸਿਵਲ ਸਰਜਨ ਡਾ. ਚੰਦਰਸ਼ੇਖਰ ਕੱਕੜ, ਬੀਬੀ ਬੇਅੰਤ ਕੌਰ ਸੇਖੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।