ਗੜਗੱਜ ਵੱਲੋਂ ਕੈਨੇਡਾ ਚੋਣਾਂ ’ਚ ਜਿੱਤਣ ਵਾਲੇ ਪੰਜਾਬੀਆਂ ਦੀ ਸ਼ਲਾਘਾ
05:57 AM May 01, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਅਪਰੈਲ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਖਾਸਕਰ ਸਿੱਖ ਆਗੂਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਵਿਦੇਸ਼ਾਂ ਵਿੱਚ ਆਪਣੀ ਲਿਆਕਤ ਤੇ ਮਿਹਨਤ ਸਦਕਾ ਪੰਜਾਬੀ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਚੋਣ ਨਤੀਜਾ ਇਸ ਗੱਲ ਦਾ ਤੱਥ ਹੈ ਕਿ ਸਿੱਖ ਅੱਜ ਸਮੁੱਚੀ ਦੁਨੀਆ ਅੰਦਰ ਚੜ੍ਹਦੀ ਕਲਾ ਨਾਲ ਕਾਰਜ ਕਰ ਰਹੇ ਹਨ ਤੇ ਹਰ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਉਨ੍ਹਾਂ ਜਿੱਤਣ ਵਾਲੇ ਸਮੂਹ ਪੰਜਾਬੀ ਤੇ ਸਿੱਖ ਆਗੂਆਂ ਨੂੰ ਕੈਨੇਡਾ ਵਿੱਚ ਆਪਣੀ ਮੂਲ ਪਛਾਣ ਕਾਇਮ ਰੱਖਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।
Advertisement
Advertisement