ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੜਗੱਜ ਵੱਲੋਂ ਰੋਹਤਕ ’ਚ ਸਿੱਖੀ ਦਾ ਪ੍ਰਚਾਰ

05:50 AM Apr 11, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਪਰੈਲ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਹਰਿਆਣਾ ਦੇ ਰੋਹਤਕ ਸ਼ਹਿਰ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਕੇ ਦੀ ਸੰਗਤ ਨਾਲ ਗੁਰਮਤਿ ਵਿਚਾਰਾਂ ਕੀਤੀਆਂ। ਇਸ ਮੌਕੇ ਜਾਟ ਭਾਈਚਾਰੇ ਵਿੱਚੋਂ ਵੱਡੀ ਗਿਣਤੀ ਵਿੱਚ ਸਿੰਘ ਸਜੇ ਹਰਿਆਣਾ ਵਾਸੀ ਮਨੋਜ ਸਿੰਘ ਦੂਹਨ ਦੀ ਅਗਵਾਈ ਹੇਠ ਗੁਰੂ ਘਰ ਵਿਖੇ ਸੰਗਤ ਰੂਪ ਵਿੱਚ ਸ਼ਾਮਲ ਹੋਏ। ਇਨ੍ਹਾਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੰਘ ਸਜਣ ਦੀ ਵਧਾਈ ਦਿੱਤੀ। ਜਥੇਦਾਰ ਨੇ ਕਿਹਾ ਕਿ ਕਿਸਾਨ ਅੰਦੋਲਨ ਵੇਲੇ ਸਭ ਦੇ ਇਕਜੁੱਟ ਹੋਣ ਮੌਕੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਲੋਕਾਂ ਦੀਆਂ ਸਾਂਝਾ ਬਣੀਆਂ ਅਤੇ ਇਸੇ ਦੌਰਾਨ ਇਨ੍ਹਾਂ ਖੇਤਰਾਂ ਦੇ ਵੱਖ-ਵੱਖ ਭਾਈਚਾਰਿਆਂ ਖਾਸ ਕਰ ਜਾਟ ਭਾਈਚਾਰੇ ਦੇ ਲੋਕ ਸਿੱਖੀ ਵਿੱਚ ਸ਼ਾਮਲ ਹੋਏ। ਇਸ ਦੌਰਾਨ ਜਥੇਦਾਰ ਨੇ ਸਰ ਛੋਟੂ ਰਾਮ ਜਾਟ ਮਾਡਲ ਸਕੂਲ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰ ਛੋਟੂ ਰਾਮ ਕਿਸਾਨ ਆਗੂ ਇੰਨੇ ਦੂਰਦ੍ਰਿਸ਼ਟੀ ਵਾਲੇ ਸਨ ਕਿ ਉਨ੍ਹਾਂ ਦੇ ਕਿਸਾਨ ਕਲਿਆਣ ਕੋਸ਼ ਤੋਂ ਵਜ਼ੀਫ਼ੇ ਬਦੌਲਤ ਮੁਹੰਮਦ ਅਬਦੁੱਸ ਸਲਾਮ ਵਰਗੇ ਪੜ੍ਹੇ ਜੋ ਅੱਗੇ ਜਾ ਕੇ ਨੋਬਲ ਪੁਰਸਕਾਰ ਸਨਮਾਨਤ ਵਿਗਿਆਨੀ ਹੋਏ ਹਨ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਨੇ ਰੋਹਤਕ ਵਿੱਚ ਗੁਰੂ ਅਮਰਦਾਸ ਸਾਹਿਬ ਜੀ ਵੱਲੋਂ ਥਾਪੇ 22 ਮੰਜੀਦਾਰ ਸਿੱਖਾਂ ਵਿੱਚੋਂ ਭਾਈ ਮਥੋ ਮੁਰਾਰੀ ਦੇ ਗੁਰ ਅਸਥਾਨ ਗੁਰਦੁਆਰਾ ਸ੍ਰੀ ਟਿਕਾਣਾ ਸਾਹਿਬ ਵਿਖੇ ਵੀ ਹਾਜ਼ਰੀ ਭਰੀ।

Advertisement

Advertisement