For the best experience, open
https://m.punjabitribuneonline.com
on your mobile browser.
Advertisement

ਗਣਤੰਤਰ ਦਿਵਸ: ਚੰਡੀਗੜ੍ਹ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ

05:04 AM Jan 09, 2025 IST
ਗਣਤੰਤਰ ਦਿਵਸ  ਚੰਡੀਗੜ੍ਹ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜਨਵਰੀ
ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਇਹ ਆਦੇਸ਼ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ 17 ਤੋਂ 26 ਜਨਵਰੀ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਇਸ ਦੌਰਾਨ ਸ਼ਹਿਰ ਵਿੱਚ ਡਰੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਜਾਰੀ ਆਦੇਸ਼ਾਂ ਵਿੱਚ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ 26 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵੀਵੀਆਈਪੀ ਪਹੁੰਚਣਗੇ। ਇਸ ਤੋਂ ਇਲਾਵਾ ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਡਰੋਨਾਂ ਰਾਹੀਂ ਹੋਣ ਵਾਲੇ ਅਤਿਵਾਦੀ ਹਮਲਿਆਂ ਨੂੰ ਵੇਖਦਿਆਂ ਸ਼ਹਿਰ ਵਿੱਚ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ, ਇਸੇ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਆਦੇਸ਼ਾਂ ਤੋਂ ਪੁਲੀਸ, ਮਿਲਟਰੀ, ਏਅਰ ਫੋਰਸ, ਐੱਸਪੀਜੀ ਕਮਾਂਡੋ ਜਾਂ ਸਰਕਾਰੀ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਛੋਟ ਰਹੇਗੀ। ਉਨ੍ਹਾਂ ਕਿਹਾ ਕਿ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲੀਸ ਵੱਲੋਂ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

Advertisement

Advertisement
Advertisement
Author Image

Charanjeet Channi

View all posts

Advertisement