ਗਣਤੰਤਰ ਦਿਵਸ: ਲੁਧਿਆਣਾ ’ਚ ਰਾਜ ਪੱਧਰੀ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਕੌਮੀ ਝੰਡਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜਨਵਰੀ
ਪੰਜਾਬ ਵਿੱਚ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉੱਥੇ ਹੀ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁਹਾਲੀ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋਂ ਰੂਪਨਗਰ ਵਿਚ ਕੌਮੀ ਝੰਡਾ ਲਹਿਰਾਇਆ ਜਾਵੇਗਾ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੰਗਰੂਰ, ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਜਲੰਧਰ, ਡਾ. ਬਲਜੀਤ ਕੌਰ ਵੱਲੋਂ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰਦਾਸਪੁਰ, ਡਾ. ਬਲਬੀਰ ਸਿੰਘ ਵੱਲੋਂ ਮੋਗਾ, ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ, ਲਾਲ ਚੰਦ ਵੱਲੋਂ ਸ੍ਰੀ ਮੁਕਤਸਰ ਸਾਹਿਬ ਅਤੇ ਲਾਲਜੀਤ ਸਿੰਘ ਭੁੱਲਰ ਵੱਲੋਂ ਫਾਜ਼ਿਲਕਾ ਵਿਚ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸ ਤਰ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹੁਸ਼ਿਆਰਪੁਰ, ਹਰਭਜਨ ਸਿੰਘ ਵੱਲੋਂ ਫਿਰੋਜ਼ਪੁਰ, ਬਰਿੰਦਰ ਕੁਮਾਰ ਗੋਇਲ ਵੱਲੋਂ ਪਟਿਆਲਾ, ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੰਮ੍ਰਿਤਸਰ, ਡਾ. ਰਵਜੋਤ ਸਿੰਘ ਵੱਲੋਂ ਮਾਲੇਰਕੋਟਲਾ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਤਰਨ-ਤਾਰਨ ਅਤੇ ਮਹਿੰਦਰ ਭਗਤ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।