ਗਤਕਾ ਤੇ ਦਸਤਾਰ ਮੁਕਾਬਲੇ ਦੇ ਜੇਤੂ ਸਨਮਾਨੇ
05:09 AM Apr 16, 2025 IST
ਸ੍ਰੀ ਆਨੰਦਪੁਰ ਸਾਹਿਬ: ਖ਼ਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ ਦੇ ਬੱਚਿਆਂ ਦੇ ਗਤਕਾ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ ਸਨ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਜੇਤੂ ਟੀਮਾਂ ਨੂੰ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਨਾਮ ਦੇ ਕੇ ਸਨਮਾਨਿਆ ਗਿਆ। -ਪੱਤਰ ਪ੍ਰੇਰਕ
Advertisement
Advertisement