ਗਰਭ ’ਚ ਬੱਚੇ ਦਾ ਲਿੰਗ ਪਤਾ ਕਰਨਾ ਸਜ਼ਾਯੋਗ ਅਪਰਾਧ: ਬਾਂਸਲ
05:40 AM Jan 15, 2025 IST
Advertisement
ਤਪਾ: ਇਥੇ ਸਿਵਲ ਹਸਪਤਾਲ ਵਿੱਚ ਸਿਹਤ ਵਿਭਾਗ ਵੱਲੋਂ ਅੱਜ ‘ਧੀਆਂ ਦੀ ਲੋਹੜੀ’ ਮਨਾਈ ਗਈ। ਐੱਸਐੱਮਓ ਡਾ. ਇੰਦੂ ਬਾਂਸਲ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਦਾ ਮਕਸਦ ਸਮਾਜ ’ਚ ਧੀਆਂ ਪ੍ਰਤੀ ਲੋਕਾਂ ਦੀ ਸੋਚ ਨੂੰ ਉਚਾ ਚੁੱਕਣਾ ਅਤੇ ਧੀਆਂ ਨੂੰ ਪੁੱਤਰਾਂ ਵਾਂਗ ਬਰਾਬਰੀ ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਲੜਕੀਆਂ ਹਰ ਖੇਤਰ ਵਿੱਚ ਮੋਹਰੀ ਹੋ ਕੇ ਸਮਾਜ ਉਸਾਰੂ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਭ ’ਚ ਪਲ ਰਹੇ ਬੱਚੇ ਦਾ ਲਿੰਗ ਪਤਾ ਕਰਨਾ ਤੇ ਭਰੂਣ ਹੱਤਿਆ ਕਰਨਾ ਐਕਟ ਤਹਿਤ ਸਜ਼ਾਯੋਗ ਅਪਰਾਧ ਹੈ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਮਾਹਲ, ਡਾ. ਕੰਵਲਜੀਤ ਸਿੰਘ ਬਾਜਵਾ, ਡਾ. ਗੁਰਸਾਗਰਦੀਪ ਸਿੰਘ, ਡਾ. ਤਨੂੰ ਸਿੰਗਲਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement