ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਰਮੀ ਦੇ ਕਹਿਰ ਮਗਰੋਂ ਪੰਜਾਬ ’ਚ ਬਿਜਲੀ ਸੰਕਟ ਦਾ ਖਦਸ਼ਾ

05:57 AM Jun 16, 2025 IST
featuredImage featuredImage
ਜੋਗਿੰਦਰ ਸਿੰਘ ਮਾਨਮਾਨਸਾ, 15 ਜੂਨ
Advertisement

ਗਰਮੀ ਦਾ ਸੰਤਾਪ ਭੋਗ ਰਹੇ ਪੰਜਾਬ ਦੇ ਲੋਕਾਂ ਲਈ ਹੁਣ ਬਿਜਲੀ ਸੰਕਟ ਦਾ ਖਦਸ਼ਾ ਖੜ੍ਹਾ ਹੋਣ ਲੱਗਿਆ ਹੈ। ਬਣਾਂਵਾਲਾ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ ਹੋਣ ਤੋਂ ਬਾਅਦ ਅੱਜ ਸਰਕਾਰੀ ਖੇਤਰ ਹੇਠਲੇ ਸਭ ਤੋਂ ਵੱਡੇ ਤਾਪਘਰ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹਬੱਤ ਦਾ ਯੂਨਿਟ ਨੰਬਰ-2 ਬੰਦ ਹੋ ਗਿਆ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਖਰੀਦੇ ਗਏ ਗੁਰੂ ਅੰਗਦ ਦੇਵ ਥਰਮਲ ਪਲਾਂਟ ਗੋਇੰਦਵਾਲ ਦੇ ਦੋਵੇਂ ਯੂਨਿਟ ਬੰਦ ਹਨ। ਪੰਜਾਬ ਵਿੱਚ ਇਸ ਵੇਲੇ ਸਰਕਾਰੀ ਤਾਪਘਰਾਂ ’ਚੋਂ 1268 ਅਤੇ ਪ੍ਰਾਈਵੇਟ ਤਾਪਘਰਾਂ ਤੋਂ 2614 ਮੈਗਾਵਾਟ ਬਿਜਲੀ ਦੀ ਪੈਦਾਵਾਰ ਹੋ ਰਹੀ ਹੈ।

ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਚੀਫ਼ ਇੰਜਨੀਅਰ ਤੇਜ ਰਾਮ ਦਾ ਕਹਿਣਾ ਹੈ ਕਿ ਯੂਨਿਟ ਨੰਬਰ-2 ਦੇ ਬੁਆਇਲਰ ਦੀ ਟਿਊਬ ’ਚ ਲੀਕੇਜ ਆਉਣ ਕਾਰਨ ਯੂਨਿਟ ਬੀਤੀ ਰਾਤ 11:15 ਵਜੇ ਬੰਦ ਹੋ ਗਿਆ, ਜਿਸ ਦੀ ਮੁਰੰਮਤ ਜਾਰੀ ਹੈ ਅਤੇ ਯੂਨਿਟ ਦੇ ਭਲਕੇ ਰਾਤ ਨੂੰ ਹੀ ਚੱਲਣ ਦੀ ਸੰਭਾਵਨਾ ਹੈ। ਉੱਧਰ 920 ਮੈਗਾਵਾਟ ਦੀ ਸਮਰੱਥਾ ਵਾਲੇ ਇਸ ਤਾਪਘਰ ਦੇ ਯੂਨਿਟ ਨੰ.1 ਤੋਂ 188, ਯੂਨਿਟ ਨੰ.3 ਵੱਲੋਂ 231 ਅਤੇ ਯੂਨਿਟ ਨੰਬਰ-4 ਤੋਂ 231, ਕੁੱਲ 650 ਮੈਗਾਵਾਟ ਬਿਜਲੀ ਦੀ ਪੈਦਾਵਾਰ ਕੀਤੀ ਜਾ ਰਹੀ ਹੈ।

Advertisement

ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਖਰੀਦੇ ਗਏ ਗੁਰੂ ਅੰਗਦ ਦੇਵ ਥਰਮਲ ਪਲਾਂਟ ਗੋਇੰਦਵਾਲ ਦੇ ਦੋਨੋਂ ਯੂਨਿਟ ਬੰਦ ਹੋ ਗਏ ਹਨ। ਇਸ ਤਾਪਘਰ ਦੇ ਦੋ ਯੂਨਿਟਾਂ ਨੇ ਕੱਲ੍ਹ 493 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਸੀ ਅਤੇ ਇਸ ਦੀ ਕੁੱਲ ਸਮਰੱਥਾ 540 ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਉੱਤਰੀ ਭਾਰਤ ਦੇ ਨਿੱਜੀ ਭਾਈਵਾਲ ਤਹਿਤ ਲੱਗੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐੱਸਪੀਐੱਲ) ਦਾ ਯੂਨਿਟ ਨੰਬਰ-1 ਕਿਸੇ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਪ੍ਰਬੰਧਕਾਂ ਵੱਲੋਂ ਇਸ ਯੂਨਿਟ ਦੇ ਅੱਧੀ ਰਾਤ ਤੋਂ ਬਾਅਦ ਚਾਲੂ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਯੂਨਿਟ ਨੂੰ ਠੀਕ ਕਰਨ ਲਈ ਤਕਨੀਕੀ ਮਾਹਿਰਾਂ ਦੀ ਟੀਮ ਕੱਲ੍ਹ ਤੋਂ ਜੁਟੀ ਹੋਈ ਹੈ। ਬਣਾਂਵਾਲਾ ਤਾਪਘਰ ਦੇ ਯੂਨਿਟ ਨੰਬਰ-2 ਵੱਲੋਂ 631 ਅਤੇ ਯੂਨਿਟ ਨੰਬਰ-3 ਵੱਲੋਂ 626 ਮੈਗਾਵਾਟ ਬਿਜਲੀ ਦੀ ਪੈਦਾਵਾਰ ਕੀਤੀ ਜਾ ਰਹੀ ਹੈ। ਇਸ ਤਾਪਘਰ ਦੀ ਕੁੱਲ ਸਮਰੱਥਾ 1980 ਮੈਗਾਵਾਟ ਹੈ।

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੋ ਯੂਨਿਟ ਪੱਕੇ ਤੌਰ ’ਤੇ ਬੰਦ ਹਨ ਅਤੇ ਯੂਨਿਟ-3, 4, 5, 6 ਵੱਲੋਂ ਕ੍ਰਮਵਾਰ 151, 147, 141, 141 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਇਸ ਤਾਪਘਰ ਦੀ ਕੁੱਲ ਸਮਰੱਥਾ 840 ਮੈਗਾਵਾਟ ਦੱਸੀ ਜਾਂਦੀ ਹੈ। ਦੂਜੇ ਪਾਸੇ ਰਾਜਪੁਰਾ ’ਚ ਲੱਗੇ ਐੱਲ ਐਂਡ ਟੀ ਦੇ ਤਾਪਘਰ ਦੇ ਦੋਨੋਂ ਯੂਨਿਟ ਭਖ ਰਹੇ ਹਨ, ਜਿਨ੍ਹਾਂ ਵੱਲੋਂ ਕ੍ਰਮਵਾਰ 656 ਅਤੇ 658 ਮੈਗਵਾਟ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਇਸ ਤਾਪਘਰ ਦੀ ਕੁੱਲ ਸਮਰੱਥਾ 1400 ਮੈਗਾਵਾਟ ਹੈ।

Advertisement