ਗਰੀਬੀ ਤੋਂ ਤੰਗ ਨੌਜਵਾਨ ਵਲੋਂ ਖ਼ੁਦਕੁਸ਼ੀ
05:23 AM Jun 18, 2025 IST
ਤਪਾ ਮੰਡੀ (ਨਿੱਜੀ ਪੱਤਰ ਪ੍ਰੇਰਕ): ਪਿੰਡ ਉਗੋਕੇ ਵਿੱਚ ਨੌਜਵਾਨ ਨੇ ਘਰ ਦੀ ਗਰੀਬੀ ਤੋਂ ਤੰਗ ਆ ਕੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਸੀਰ ਸਿੰਘ ਸੀਰਾ (25) ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਉਸ ਨੇ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਦਰੱਖਤ ਨਾਲ ਫਾਹਾ ਲਿਆ। ਥਾਣਾ ਸ਼ਹਿਣਾ ਦੀ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਬਰਨਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਐੱਸਐੱਚਓ ਗੁਰਮੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨ ਅਨੁਸਾਰ ਜਗਸੀਰ ਸਿੰਘ ਸੀਰਾ ਘਰ ਦੀ ਗਰੀਬੀ ਕਾਰਨ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ, ਇਸ ਦੇ ਚੱਲਦਿਆਂ ਉਸ ਨੇ ਇਹ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਪੁਲੀਸ ਵੱਲੋਂ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
Advertisement
Advertisement