ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਲਾਡਾ ਦੀ ਕਲਰਕ ਰਿਸ਼ਵਤ ਲੈਂਦੀ ਰੰਗੇ ਹੱਥ ਕਾਬੂ

06:55 AM Jan 10, 2025 IST
ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 9 ਜਨਵਰੀ
Advertisement

ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿੱਚ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਨਿਕਸ਼ਾ ਦੇਵੀ ਵਾਸੀ ਦਸਮੇਸ਼ ਨਗਰ, ਪਿੰਡ ਇਯਾਲੀ ਖੁਰਦ ਨੂੰ ਅਭਿਜੀਤ ਸਿੰਘ ਵਰਮਾ ਵਾਸੀ ਨਿਊ ਦੀਪ ਨਗਰ ਹੇਬੋਵਾਲ ਕਲਾਂ ਵੱਲੋਂ ਮੁੱਖ ਮੰਤਰੀ ਦਿ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤ ਦੇ ਅਨੁਸਾਰ ਡੀਲਿੰਗ ਕਲਰਕ ਅਨਿਕਸ਼ਾ ਦੇਵੀ ਨੇ ਸ਼ਿਕਾਇਤਕਰਤਾ ਨੂੰ ਪਲਾਟ ਦੀ ਵਿਕਰੀ ਲਈ ਲੋੜੀਂਦੀ ਐੱਨਓਸੀ ਪ੍ਰਾਪਤ ਕਰਨ ਬਦਲੇ 4251 ਰੁਪਏ ਆਨਲਾਈਨ ਫੀਸ ਅਦਾ ਕਰਨ ਲਈ ਕਿਹਾ। ਇਸ ਤੋਂ ਇਲਾਵਾ, ਮਹਿਲਾ ਕਲਰਕ ਨੇ ਐੱਨਓਸੀ ਜਾਰੀ ਕਰਨ ਬਦਲੇ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਦੀ ਮੰਗ ਵੀ ਕੀਤੀ।

Advertisement

ਐੱਸਐੱਸਪੀ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਮੌਖਿਕ ਅਤੇ ਦਸਤਾਵੇਜ਼ੀ ਸਬੂਤਾਂ ਦੀ ਜਾਂਚ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਕਲਰਕ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

 

Advertisement