ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗ਼ੈਰਕਾਨੂੰਨੀ ਮਾਈਨਿੰਗ ਸਮੱਗਰੀ ਦੀ ਢੋਆ-ਢੁਆਈ ’ਚ ਸ਼ਾਮਲ ਟਿੱਪਰ ਜ਼ਬਤ

05:54 AM Mar 26, 2025 IST
featuredImage featuredImage

ਪੱਤਰ ਪ੍ਰੇਰਕ
ਨਾਰਾਇਣਗੜ੍ਹ, 25 ਮਾਰਚ
ਮਾਈਨਿੰਗ ਵਿਭਾਗ ਅੰਬਾਲਾ ਦੀ ਟੀਮ ਗੈਰ-ਕਾਨੂੰਨੀ ਮਾਈਨਿੰਗ ਅਤੇ ਗੈਰ-ਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਇੰਸਪੈਕਟਰ ਸੋਨੂੰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਡੇਰਾ ’ਚ ਗ਼ੈਰਕਾਨੂੰਨੀ ਮਾਈਨਿੰਗ ਦੀ ਢੋਆ-ਢੁਆਈ ’ਚ ਸ਼ਾਮਲ ਟਿੱਪਰ ਨੂੰ ਜ਼ਬਤ ਕੀਤਾ ਹੈ। ਮਾਈਨਿੰਗ ਇੰਸਪੈਕਟਰ ਸੋਨੂੰ ਕੁਮਾਰ ਨੇ ਕਿਹਾ ਕਿ ਵਿਭਾਗ ਦੀ ਟੀਮ ਅੰਬਾਲਾ ਜ਼ਿਲ੍ਹੇ ’ਚ ਗੈਰ-ਕਾਨੂੰਨੀ ਮਾਈਨਿੰਗ ਦੀ ਸੰਭਾਵਨਾ ਵਾਲੇ ਖੇਤਰਾਂ ’ਤੇ ਵਿਸ਼ੇਸ਼ ਨਜ਼ਰ ਰੱਖ ਰਹੀ ਹੈ ਤੇ ਜੋ ਵੀ ਇਸ ’ਚ ਸ਼ਾਮਲ ਪਾਇਆ ਜਾਂਦਾ ਹੈ, ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਡੇਰਾ ’ਚ ਬੱਜਰੀ ਦੀ ਗੈਰ-ਕਾਨੂੰਨੀ ਢੋਆ-ਢੁਆਈ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ, ਮਾਈਨਿੰਗ ਵਿਭਾਗ, ਅੰਬਾਲਾ ਦੀ ਇੱਕ ਟੀਮ ਨੇ ਇੱਕ ਟਿੱਪਰ ਨੂੰ ਜ਼ਬਤ ਕੀਤਾ ਤੇ ਮਾਈਨਿੰਗ ਵਿਭਾਗ ਦੇ ਨਿਯਮਾਂ ਅਨੁਸਾਰ ਇਸ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ।

Advertisement

Advertisement