ਗ਼ੈਰਕਾਨੂੰਨੀ ਹਥਿਆਰਾਂ ਸਣੇ ਦੋ ਨੌਜਵਾਨ ਗ੍ਰਿਫ਼ਤਾਰ
ਅੰਬਾਲਾ, 29 ਮਈ
ਅੰਬਾਲਾ ਪੁਲੀਸ ਦੀ ਸੀਆਈਏ-1 ਟੀਮ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗ਼ੈਰਕਾਨੂੰਨੀ ਹਥਿਆਰਾਂ ਸਣੇ ਕਾਬੂ ਕੀਤਾ ਹੈ। ਪਹਿਲੇ ਮਾਮਲੇ ’ਚ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੀਆਈਏ-1 ਦੀ ਟੀਮ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਥਾਣਾ ਪੜਾਓ ਖੇਤਰ ਵਿੱਚ ਕਾਰਵਾਈ ਕਰਦਿਆਂ ਦੂਧਲਾ ਮੰਡੀ ਰੇਲਵੇ ਪੁਲ ਨੇੜੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਸਤਯਮ ਵਾਸੀ ਸ਼ਿਵਾਲਾ ਮੰਡੀ ਵਜੋਂ ਹੋਈ ਹੈ। ਪੁਲੀਸ ਨੇ ਉਸ ਕੋਲੋਂ ਇਕ ਦੇਸੀ ਪਿਸਤੌਲ ਬਰਾਮਦ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਅਦਾਲਤ ਤੋਂ ਇੱਕ ਦਿਨ ਦਾ ਪੁਲੀਸ ਰਿਮਾਂਡ ਵੀ ਲਿਆ ਗਿਆ ਹੈ। ਦੂਜੇ ਮਾਮਲੇ ਵਿੱਚ ਅੰਬਾਲਾ ਛਾਉਣੀ ਖੇਤਰ ਦੇ ਰਾਮਕਿਸ਼ਨ ਕਲੋਨੀ ਕਬਰਿਸਤਾਨ ਨੇੜੇ ਇਕ ਹੋਰ ਵਿਅਕਤੀ ਨੂੰ ਗ਼ੈਰਕਾਨੂੰਨੀ ਪਿਸਤੌਲ ਸਣੇ ਫੜਿਆ ਗਿਆ। ਮੁਲਜ਼ਮ ਦੀ ਪਛਾਣ ਅਭਿਸ਼ੇਕ ਉਰਫ਼ ਤੋਈ ਵਾਸੀ ਸਿਮਰਨ ਵਿਹਾਰ, ਸ਼ਿਵ ਮੰਦਰ ਨੇੜੇ, ਅੰਬਾਲਾ ਛਾਉਣੀ ਵਜੋਂ ਹੋਈ। ਪੁਲੀਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਹੈ।