ਗਾਂਜੇ ਸਣੇ ਦੋ ਜਣੇ ਕਾਬੂ
05:22 AM May 12, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਮਈ
ਕੌਮੀ ਰਾਜਧਾਨੀ ਦਿੱਲੀ ਦੀ ਪੁਲੀਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 365 ਕਿੱਲੋ ਗਾਂਜਾ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਇੱਕ ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਇਹ ਨਸ਼ੀਲਾ ਪਦਾਰਥ ਓਡੀਸਾ ਤੋਂ ਦਿੱਲੀ ਆ ਰਹੇ ਇੱਕ ਟਰੱਕ ਵਿੱਚੋਂ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਟਰੱਕ ਵਿੱਚ ਲੁਕਾਏ ਗਏ ਸਨ। ਪੁਲੀਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦੀਪਕ (36) ਅਤੇ ਸੁਨੀਲ ਮਲਿਕ ਉਰਫ਼ ਕਾਲਾ (25) ਵਜੋਂ ਹੋਈ ਹੈ, ਦੋਵੇਂ ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਹਨ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਰੋਹਿਣੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨਸ਼ੀਲਾ ਪਦਾਰਥ ਕਿੱਥੇ ਸਪਲਾਈ ਕਰਨਾ ਸੀ। -ਪੀਟੀਆਈ
Advertisement
Advertisement