ਗਾਂਜੇ ਸਮੇਤ ਮੁਲਜ਼ਮ ਗ੍ਰਿਫ਼ਤਾਰ
05:09 AM Jan 15, 2025 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 14 ਜਨਵਰੀ
ਡਿੰਗ ਥਾਣਾ ਪੁਲੀਸ ਨੇ ਹਜ਼ਾਰਾਂ ਰੁਪਏ ਦੇ ਗਾਂਜੇ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਹਾਦਰ ਸਿੰਘ ਵਾਸੀ ਡਿੰਗ ਵਜੋਂ ਹੋਈ ਹੈ। ਥਾਣਾ ਮੁਖੀ ਸਬ ਇੰਸਪੈਕਟਰ ਭੀਮ ਸਿੰਘ ਨੇ ਦੱਸਿਆ ਕਿ ਪੁਲੀਸ ਦੀ ਇੱਕ ਟੀਮ ਗਸ਼ਤ ਦੌਰਾਨ ਡਿੰਗ ਮੰਡੀ ਇਲਾਕੇ ਵਿੱਚ ਮੌਜੂਦ ਸੀ। ਪੁਲੀਸ ਟੀਮ ਨੇ ਸਾਹਮਣੇ ਤੋਂ ਇੱਕ ਵਿਅਕਤੀ ਨੂੰ ਪੈਦਲ ਆਉਂਦੇ ਦੇਖਿਆ ਤਾਂ ਉਕਤ ਵਿਅਕਤੀ ਅਚਾਨਕ ਪੁਲੀਸ ਨੂੰ ਸਾਹਮਣੇ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਮੁੜ ਕੇ ਤੇਜ਼ ਤੁਰ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲੀਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਗਾਂਜਾ ਮਿਲਿਆ ਜੋ ਜੋਖਣ ’ਤੇ 470 ਗ੍ਰਾਮ ਬਣਿਆ।
Advertisement
Advertisement