ਗਾਂਧੀ ਨਗਰ ਬਾਜ਼ਾਰ ਵਿੱਚ ਦੁਕਾਨ ਨੂੰ ਅੱਗ ਲੱਗੀ
03:03 AM May 01, 2025 IST
ਨਵੀਂ ਦਿੱਲੀ, 30 ਅਪਰੈਲ
ਇੱਥੀ ਦੇ ਗਾਂਧੀ ਨਗਰ ਬਾਜ਼ਾਰ ਵਿੱਚ ਅੱਜ ਦੁਪਹਿਰ ਵੇਲੇ ਇਕ ਦੁਕਾਨ ਨੂੰ ਅੱਗ ਲੱਗ ਗਈ। ਦਿੱਲੀ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਸਬੰਧੀ ਫਾਇਰ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸਾਨੂੰ ਕਰੀਬ 2.05 ਵਜੇ ਇੱਕ ਦੁਕਾਨ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਘਟਨਾ ਸਥਾਨ ’ਤੇ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ। ਇਸ ਸਬੰਧੀ ਮੌਕੇ ’ਤੇ ਪੁਲੀਸ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਹੋਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਭੇਜੀਆਂ ਜਾਣਗੀਆਂ। ਅਧਿਕਾਰੀ ਨੇ ਕਿਹਾ ਕਿ ਅੱਗ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਦੁਕਾਨ ਮਾਲਕ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ। ਪੁਲੀਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ ਸਨ। ਫਾਇਰ ਬ੍ਰਿਗੇਡ ਦੇ ਕਾਮਿਆਂ ਨੇ ਕਾਫ਼ੀ ਜੱਦੋ ਜਹਿਦ ਮਗਰੋਂ ਅੱਗ ’ਤੇ ਕਾਬੂ ਪਾ ਲਿਆ। ਅੱਗ ਦੇ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ। -ਪੀਟੀਆਈ
Advertisement
Advertisement