ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਾਜ਼ਾ: ਇਜ਼ਰਾਇਲੀ ਹਮਲੇ ’ਚ 27 ਹਲਾਕ

03:05 AM Jun 04, 2025 IST
featuredImage featuredImage

ਰਾਫਾਹ (ਗਾਜ਼ਾ ਪੱਟੀ), 3 ਜੂਨ

Advertisement

ਫਲਸਤੀਨੀ ਸਿਹਤ ਅਧਿਕਾਰੀਆਂ ਅਤੇ ਚਸ਼ਮਦੀਦਾਂ ਨੇ ਇਜ਼ਰਾਇਲੀ ਫ਼ੌਜ ’ਤੇ ਅੱਜ ਰਾਹਤ ਕੇਂਦਰ ਵੱਲ ਜਾ ਰਹੇ ਲੋਕਾਂ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ ਹੈ। ਇਸ ਗੋਲੀਬਾਰੀ ਵਿੱਚ ਘੱਟੋ-ਘੱਟ 27 ਵਿਅਕਤੀਆਂ ਦੀ ਮੌਤ ਹੋ ਗਈ। ਇਹ ਤਿੰਨ ਦਿਨਾਂ ਵਿੱਚ ਅਜਿਹੀ ਤੀਜੀ ਘਟਨਾ ਹੈ। ਉਧਰ ਇਜ਼ਰਾਇਲੀ ਫ਼ੌਜ ਨੇ ਕਿਹਾ ਕਿ ਉਸ ਨੇ ‘ਕੁਝ ਮਸ਼ਕੂਕਾਂ’ ਨੇੜੇ ਗੋਲੀਬਾਰੀ ਕੀਤੀ, ਜੋ ਨਿਰਧਾਰਤ ਰਸਤੇ ਤੋਂ ਭਟਕ ਕੇ ਫ਼ੌਜ ਵੱਲ ਵਧ ਰਹੇ ਸਨ ਅਤੇ ਉਨ੍ਹਾਂ ਇਸ ਦੌਰਾਨ ਦਿੱਤੀਆਂ ਗਈਆਂ ਚਿਤਾਵਨੀਆਂ ਵੀ ਨਜ਼ਰਅੰਦਾਜ਼ ਕੀਤੀਆਂ। ਚਸ਼ਮਦੀਦਾਂ ਅਨੁਸਾਰ ਗੋਲੀਬਾਰੀ ਉਸੇ ਜਗ੍ਹਾ ’ਤੇ ਹੋਈ ਜਿੱਥੇ ਇੱਕ ਦਿਨ ਪਹਿਲਾਂ ਇਜ਼ਰਾਇਲੀ ਸੁਰੱਖਿਆ ਬਲਾਂ ਨੇ ਭੀੜ ’ਤੇ ਗੋਲੀਆਂ ਚਲਾਈਆਂ ਸਨ। ਇਹ ਭੀੜ ਦੱਖਣੀ ਗਾਜ਼ਾ ਵਿੱਚ ਸਹਾਇਤਾ ਕੇਂਦਰ ਵੱਲ ਜਾ ਰਹੀ ਸੀ, ਜਿਸ ਨੂੰ ਇਜ਼ਰਾਈਲ ਅਤੇ ਅਮਰੀਕਾ-ਸਮਰਥਕ ‘ਗਾਜ਼ਾ ਹਿਊਮੈਨਟੇਰੀਅਨ ਫਾਊਂਡੇਸ਼ਨ’ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਇਜ਼ਰਾਇਲੀ ਫ਼ੌਜ ਨੇ ਗਾਜ਼ਾ ਪੱਟੀ ਵਿੱਚ ਉਸ ਦੇ ਤਿੰਨ ਜਵਾਨ ਮਾਰੇ ਜਾਣ ਦਾ ਵੀ ਦਾਅਵਾ ਕੀਤਾ ਹੈ। ਇਜ਼ਰਾਇਲੀ ਮੀਡੀਆ ਅਨੁਸਾਰ ਇਹ ਜਵਾਨ ਜਬਾਲੀਆ ਖੇਤਰ ’ਚ ਹੋਏ ਧਮਾਕੇ ’ਚ ਮਾਰੇ ਗਏ ਹਨ। -ਏਪੀ

Advertisement
Advertisement