ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਾਜ਼ਾ ’ਚ ਰਾਹਤ ਸਮੱਗਰੀ ਵੰਡਣ ਵੇਲੇ ਗੋਲੀਬਾਰੀ, ਪੰਜ ਮੌਤਾਂ

04:56 AM Jun 09, 2025 IST
featuredImage featuredImage
ਰਾਹਤ ਕੇਂਦਰ ’ਤੇ ਮਾਰੇ ਗਏ ਫਲਸਤੀਨੀਆਂ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ। -ਫੋਟੋ: ਰਾਇਟਰਜ਼

ਦੀਰ ਅਲ-ਬਲਾਹ, 8 ਜੂਨ
ਗਾਜ਼ਾ ਪੱਟੀ ’ਚ ਇਜ਼ਰਾਈਲ ਅਤੇ ਅਮਰੀਕਾ ਪੱਖੀ ਗਰੁੱਪ ਵੱਲੋਂ ਚਲਾਏ ਜਾ ਰਹੇ ਰਾਹਤ ਸਹਾਇਤਾ ਵੰਡ ਕੇਂਦਰ ਤੋਂ ਕਰੀਬ ਇਕ ਕਿਲੋਮੀਟਰ ਦੂਰ ਇਜ਼ਰਾਇਲੀ ਗੋਲੀਬਾਰੀ ’ਚ ਪੰਜ ਵਿਅਕਤੀ ਮਾਰੇ ਗਏ ਅਤੇ ਕੁਝ ਹੋਰ ਜ਼ਖ਼ਮੀ ਹੋ ਗਏ ਹਨ। ਫਲਸਤੀਨੀ ਸਿਹਤ ਅਧਿਕਾਰੀਆਂ ਅਤੇ ਚਸ਼ਮਦੀਦਾਂ ਨੇ ਇਹ ਜਾਣਕਾਰੀ ਦਿੱਤੀ। ਇਜ਼ਰਾਇਲੀ ਫੌਜ ਨੇ ਕਿਹਾ ਕਿ ਉਸ ਨੇ ਆਪਣੇ ਜਵਾਨਾਂ ਦੇ ਨੇੜੇ ਆਉਣ ਵਾਲੇ ਲੋਕਾਂ ’ਤੇ ਚਿਤਾਵਨੀ ਵਜੋਂ ਗੋਲੀਆਂ ਚਲਾਈਆਂ ਸਨ। ਗਾਜ਼ਾ ਦੇ ਦੱਖਣੀ ਸ਼ਹਿਰ ਖ਼ਾਨ ਯੂਨਿਸ ਦੇ ਨਾਸਿਰ ਹਸਪਤਾਲ ’ਚ ਚਾਰ ਲਾਸ਼ਾਂ ਲਿਆਂਦੀਆਂ ਗਈਆਂ। ਉਥੇ ਮੌਜੂਦ ਫਲਸਤੀਨੀ ਚਸ਼ਮਦੀਦਾਂ ਨੇ ਦੱਸਿਆ ਕਿ ਇਜ਼ਰਾਇਲੀ ਫੌਜ ਨੇ ਉਨ੍ਹਾਂ ’ਤੇ ਗੋਲੀਬਾਰੀ ਕੀਤੀ ਸੀ ਜੋ ਰਾਫ਼ਾਹ ’ਚ ਗਾਜ਼ਾ ਮਾਨਵੀ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਰਾਹਤ ਸਹਾਇਤਾ ਕੇਂਦਰ ਤੋਂ ਕਰੀਬ ਇਕ ਕਿਲੋਮੀਟਰ ਦੂਰ ਹੈ। ਇਜ਼ਰਾਇਲੀ ਫੌਜ ਨੇ ਕਿਹਾ ਕਿ ਉਸ ਨੇ ਉਨ੍ਹਾਂ ਲੋਕਾਂ ’ਤੇ ਚਿਤਾਵਨੀ ਵਜੋਂ ਗੋਲੀਆਂ ਚਲਾਈਆਂ ਜੋ ਸ਼ੱਕੀ ਸਨ। ਉਨ੍ਹਾਂ ਕਿਹਾ ਕਿ ਲੋਕ ਜਵਾਨਾਂ ਵੱਲ ਅੱਗੇ ਵੱਧ ਰਹੇ ਸਨ ਅਤੇ ਉਨ੍ਹਾਂ ਪਿੱਛੇ ਹਟਣ ਦੀ ਚਿਤਾਵਨੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਇਸ ਦੌਰਾਨ ਅਲ-ਅਵਦਾ ਹਸਪਤਾਲ ਨੇ ਇਕ ਬਿਆਨ ’ਚ ਕਿਹਾ ਕਿ ਉਥੇ 42 ਵਰ੍ਹਿਆਂ ਦੇ ਵਿਅਕਤੀ ਦੀ ਲਾਸ਼ ਲਿਆਂਦੀ ਗਈ ਹੈ। ਇਸ ਦੇ ਨਾਲ ਹੀ 29 ਜ਼ਖ਼ਮੀਆਂ ਨੂੰ ਲਿਆਂਦਾ ਗਿਆ ਹੈ ਜੋ ਗਾਜ਼ਾ ’ਚ ਇਕ ਹੋਰ ਰਾਹਤ ਸਹਾਇਤਾ ਕੇਂਦਰ ਕੋਲ ਜ਼ਖ਼ਮੀ ਹੋਏ ਸਨ। -ਏਪੀ

Advertisement

Advertisement