ਗਾਰਡਨ ਵੈਲੀ ਸਕੂਲ ’ਚ ਵਿਦਿਆਰਥੀ ਸਨਮਾਨੇ
05:10 AM May 21, 2025 IST
ਮਾਛੀਵਾੜਾ: ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਮਾਛੀਵਾੜਾ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸੀ.ਬੀ.ਐੱਸ.ਈ. ਦੇ ਟਾਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਇਨਾਮ ਵੰਡ ਸਮਾਰੋਹ ਕਰਵਾਇਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਗੁਰਭਗਤ ਸਿੰਘ ਨਾਮਧਾਰੀ ਅਤੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਸ਼ਾਮਲ ਹੋਏ। ਸਮਾਰੋਹ ਵਿਚ ਵਿਦਿਆਰਥੀਆਂ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਨੂੰ ਟਰਾਫੀਆਂ ਅਤੇ ਪ੍ਰਸ਼ੰਸਾ ਪੱਤਰ ਦਿੱਤੇ ਗਏ। ਵਿਦਿਆਰਥੀਆਂ ਦੇ ਮਾਪੇ ਵੀ ਆਪਣੇ ਬੱਚਿਆਂ ਦੀ ਸਫਲਤਾ ਦੀ ਖੁਸ਼ੀ ਸਾਂਝੀ ਕਰਨ ਲਈ ਮੌਜੂਦ ਸਨ। ਗੁਰਭਗਤ ਸਿੰਘ ਨਾਮਧਾਰੀ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement