ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਨਮਿੱਤ ਅੰਤਿਮ ਅਰਦਾਸ

07:10 AM May 04, 2025 IST
featuredImage featuredImage
ਅੰਤਿਮ ਅਰਦਾਸ ਮੌਕੇ ਸ਼ਾਮਲ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਮਈ
ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਭਾਈ ਕਸ਼ਮੀਰ ਸਿੰਘ ਦੇ ਪਿਤਾ ਤੇ ਜਵੱਦੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਅਮੀਰ ਸਿੰਘ ਦੇ ਚਾਚਾ ਨੰਬਰਦਾਰ ਹਰਦਿਆਲ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਖੇ ਹੋਈ ਜਿਸ ਵਿੱਚ ਵੱਖ ਵੱਖ ਸੰਪਰਦਾਵਾਂ, ਸੰਸਥਾਵਾਂ, ਜਥੇਬੰਦੀਆਂ, ਰਾਜਸੀ ਧਿਰਾਂ ਦੇ ਆਗੂਆਂ ਸਮੇਤ ਵੱਡੀ ਗਿਣਤੀ 'ਚ ਸੰਗਤ ਨੇ ਹਿੱਸਾ ਲਿਆ।
ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇਵਿਦਿਆਰਥੀ ਭਾਈ ਭਰਤ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਕੀਰਤਨੀਏ ਭਾਈ ਰਵਿੰਦਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ। ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੋਂ ਇਲਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਬਾਬਾ ਬਲਵੀਰ ਸਿੰਘ ਮੁਖੀ 96 ਕਰੋੜੀ ਬੁੱਢਾ ਦਲ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਅਵਤਾਰ ਸਿੰਘ ਮੁੱਖੀ ਦਲ ਪੰਥ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸਾਧਾਂ ਵਾਲੇ, ਰਜਿੰਦਰ ਸਿੰਘ ਮਹਿਤਾ, ਸਰਬਜੀਤ ਸਿੰਘ ਮੈਂਬਰ ਪਾਰਲੀਮੈਂਟ, ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ, ਜਥੇਦਾਰ ਸੰਤਾ ਸਿੰਘ ਉਮੇਦਪੁਰੀ, ਮਨਪ੍ਰੀਤ ਸਿੰਘ ਇਆਲੀ, ਹਰਦੀਪ ਸਿੰਘ ਮੁੰਡੀਆਂ, ਸੰਤ ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਕੁਲਦੀਪ ਸਿੰਘ ਹਰਿਆਣਾ, ਪ੍ਰਿੰਸੀਪਲ ਬਲਜੀਤ ਸਿੰਘ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਜੱਥੇਦਾਰ ਹੀਰਾ ਸਿੰਘ ਗਾਬੜੀਆ, ਭਾਈ ਸਰਬਜੀਤ ਸਿੰਘ ਸੋਹਲ, ਭਾਈ ਮਨਜੀਤ ਸਿੰਘ ਭੋਮਾ, ਮੇਜਰ ਸਿੰਘ ਖਾਲਸਾ, ਭਾਈ ਦਲੇਰ ਸਿੰਘ, ਬਾਬਾ ਕਸ਼ਮੀਰ ਸਿੰਘ ਕਰਨਾਲ, ਭਾਈ ਨਰਿੰਦਰ ਸਿੰਘ ਕੈਨੇਡਾ, ਭਾਈ ਜੋਗਿੰਦਰ ਸਿੰਘ ਰਿਆੜ ਅਤੇ ਸੁਰਜੀਤ ਸਿੰਘ ਦੰਗਾ ਪੀੜਤ ਵੀ ਹਾਜ਼ਰ ਸਨ। ਸੰਤ ਬਾਬਾ ਅਮੀਰ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਅਤੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਧੰਨਵਾਦ ਕੀਤਾ।

Advertisement

Advertisement