ਗਿਆਨੀ ਹਰਪ੍ਰੀਤ ਸਿੰਘ ਨੂੰ ਸਾਜ਼ਿਸ਼ ਤਹਿਤ ਦੋਸ਼ੀ ਕਰਾਰ ਦੇਣ ਦਾ ਦਾਅਵਾ
05:00 AM Mar 27, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਮਾਰਚ
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੇ ਮਾਮਲੇ ਦੀ ਜਾਂਚ ਕੀਤੀ ਹੈ ਤੇ ਇਸ ਸਬੰਧੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜੀ ਹੈ। ਜਾਂਚ ਰਿਪੋਰਟ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਜ਼ਿਸ਼ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੰਗਠਨ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਦੀ ਲੋੜ ਹੈ ਤੇ ਇਸ ਦੀ ਜਾਂਚ ਕਿਸੇ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ। ਇਹ ਜਾਂਚ ਰਿਪੋਰਟ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਮੁੱਖ ਜਾਂਚ ਕਰਤਾ ਸਰਬਜੀਤ ਸਿੰਘ ਵੇਰਕਾ, ਚੰਨਨ ਸਿੰਘ ਅਤੇ ਤਜਿੰਦਰ ਸਿੰਘ ਦੇ ਨਾਂ ਹੇਠ ਤਿਆਰ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਹ ਜਾਂਚ ਰਿਪੋਰਟ ਰਾਜਵਿੰਦਰ ਸਿੰਘ ਬੈਂਸ ਵੱਲੋਂ ਭੇਜੀ ਗਈ ਹੈ।
Advertisement
Advertisement