ਗਿਆਨ ਜਯੋਤੀ ਇੰਸਟੀਚਿਊਟ ਵੱਲੋਂ ਨਸ਼ਾ ਵਿਰੋਧੀ ਰੈਲੀ
05:15 AM Apr 30, 2025 IST
ਮੁਹਾਲੀ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਟੈਕਨਾਲੋਜੀ ਫੇਜ਼-2 ਦੇ ਵਿਦਿਆਰਥੀਆਂ ਨੇ ਸ਼ਹਿਰ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੀਤੀ ਤੇ ਮੁਹਾਲੀ ਨਗਰ ਨਿਗਮ ਦੇ ਸਹਿਯੋਗ ਨਾਲ ‘‘ਮੇਰਾ ਵਾਰਡ-ਮੇਰੀ ਸ਼ਾਨ’ ਮੁਹਿੰਮ ਤਹਿਤ ਸਫ਼ਾਈ ਰੱਖਣ ਦਾ ਹੋਕਾ ਦਿੱਤਾ। ਗਿਆਨ ਜਯੋਤੀ ਗਰੁੱਪ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਦੱਸਿਆ ਕਿ ਰੈਲੀ ਦਾ ਉਦੇਸ਼ ਸਫ਼ਾਈ ਸਬੰਧੀ ਤੇ ਨਸ਼ਿਆਂ ਦਾ ਨੌਜਵਾਨ ਪੀੜ੍ਹੀ ’ਤੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨਾ ਸੀ। ਰੈਲੀ ਵਿੱਚ ਇੰਸਟੀਚਿਊਟ ਦੇ ਐਨਐੱਸਐੱਸ ਵਾਲੰਟੀਅਰ, ਵਿਦਿਆਰਥੀ ਤੇ ਅਧਿਆਪਕ ਸ਼ਾਮਲ ਹੋਏ। ਸੰਸਥਾ ਦੇ ਚੇਅਰਮੈਨ ਜੇਐੱਸ ਬੇਦੀ ਨੇ ਮੁਹਾਲੀ ਨਗਰ ਨਿਗਮ ਤੇ ਗਿਆਨ ਜਯੋਤੀ ਇੰਸਟੀਚਿਊਟ ਦੇ ਵਿਦਿਆਰਥੀਆਂ ਤੇ ਸਟਾਫ਼ ਦੇ ਉਪਰਾਲੇ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ
Advertisement
Advertisement