ਗਿਆਸਪੁਰਾ ਨੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ
05:50 AM May 24, 2025 IST
ਪਾਇਲ: ਹਲਕਾ ਵਿਧਾਇਕ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਸਰਕਾਰ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਦੀ ਲੜੀ ਤਹਿਤ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡ ਨਿਜਾਮਪੁਰ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ। ਵਿਧਾਇਕ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਦਾ ਪਿੰਡ ਵਾਸੀ ਸਹਿਯੋਗ ਨਾ ਕਰਨ ਸਗੋਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਵਾਈ ਜਾਵੇ ਅਤੇ ਜੇਕਰ ਕੋਈ ਨਸ਼ਾ ਕਰਨ ਵਾਲਾ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੋਵੇ ਤਾਂ ਉਸ ਨੂੰ ਨਸ਼ਾ ਛਡਾਊ ਕੇਂਦਰ ਵਿੱਚ ਭੇਜ ਕੇ ਇਲਾਜ ਕਰਵਾਇਆ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement