ਗਿਆਸਪੁਰਾ ਵੱਲੋਂ ਘਲੋਟੀ ਸਕੂਲ ’ਚ ਸਾਇੰਸ ਲੈਬ ਦਾ ਉਦਘਾਟਨ
06:25 AM Apr 14, 2025 IST
ਪਾਇਲ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ।ਇਸ ਸਮਾਗਮ ਵਿੱਚ ਜੁੜੇ ਵਿਦਿਆਰਥੀਆਂ, ਮਾਪਿਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਫ਼ੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਿੱਖਿਆ ਢਾਂਚਾ ਤੇ ਬੁਨਿਆਦੀ ਵਿਕਾਸ ਕਰਵਾਕੇ ਸਰਕਾਰੀ ਸਕੂਲਾਂ ਨੂੰ ਮਾਡਲ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੌਰ ’ਚ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਹੋਰ ਨਿਖਾਰ ਮਿਲ ਸਕੇ। -ਪੱਤਰ ਪ੍ਰੇਰਕ
Advertisement
Advertisement