ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੀਤ-ਸੰਗ੍ਰਹਿ ‘ਪੋਹਲੀ ਦੇ ਫੁੱਲ’ ’ਤੇ ਚਰਚਾ

07:29 AM May 09, 2025 IST
featuredImage featuredImage
: ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ ਦੀ ਚਰਚਾ ਮੌਕੇ ਪ੍ਰਧਾਨਗੀ ਭਾਸ਼ਣ ਦਿੰਦੇ ਹੋਏ ਡਾ. ਰਾਜਿੰਦਰਪਾਲ ਬਰਾੜ।

ਕਰਮਜੀਤ ਸਿੰਘ ਚਿੱਲਾ
ਐੱਸ.ਏ.ਐੱਸ.ਨਗਰ (ਮੁਹਾਲੀ), 8 ਮਈ
ਭਾਸ਼ਾ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਵਿੱਚ ਸਵਪਨ ਫਾਊਂਡੇਸ਼ਨ, ਪਟਿਆਲਾ ਉੱਘੇ ਸ਼ਾਇਰ ਧਰਮ ਕੰਮੇਆਣਾ ਦੇ ਗੀਤ-ਸੰਗ੍ਰਹਿ ‘ਪੋਹਲੀ ਦੇ ਫੁੱਲ’ ’ਤੇ ਵਿਚਾਰ ਚਰਚਾ ਕਰਵਾਈ ਗਈ। ਖੋਜ ਅਫ਼ਸਰ ਡਾ. ਦਰਸ਼ਨ ਕੌਰ ਸਾਰਿਆਂ ਦਾ ਸਵਾਗਤ ਕਰਦਿਆਂ ਵਿਭਾਗੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਸਮਾਗਮ ਦੀ ਪ੍ਰਧਾਨਗੀ ਕਰਦਿਆਂ ਹੋਏ ਉੱਘੇ ਆਲੋਚਕ ਡਾ. ਰਾਜਿੰਦਰਪਾਲ ਬਰਾੜ ਨੇ ਗੀਤਕਾਰੀ ਦੇ ਇਤਿਹਾਸ ’ਤੇ ਚਾਨਣਾ ਪਾਇਆ। ਪੁਸਤਕ ਲੇਖਕ ਧਰਮ ਕੰਮੇਆਣਾ ਨੇ ਕਿਹਾ ਕਿ ਸਾਹਿਤ ਦੇ ਕਿਲ੍ਹੇ ਦਾ ਨਿਰਮਾਣ ਕਰਨਾ ਸੌਖਾ ਨਹੀਂ ਹੈ। ਉਨ੍ਹਾਂ ਆਪਣੇ ਸਾਹਿਤਕ ਜੀਵਨ ਬਾਰੇ ਵਿਸਥਾਰ ਸਹਿਤ ਦੱਸਿਆ। ਕੁਝ ਗੀਤ ਤਰੁੰਨਮ ਵਿਚ ਵੀ ਗਾਏ। ਮੁੱਖ ਮਹਿਮਾਨ ਪ੍ਰੋ. ਅਤੈ ਸਿੰਘ ਨੇ ਪੰਜਾਬੀ ਗੀਤਕਾਰੀ ਦੇ ਇਤਿਹਾਸਕ ਪਰਿਪੇਖ ਬਾਰੇ ਗੱਲ ਕੀਤੀ। ਪੰਜਾਬੀ ਯੂਨੀਵਰਸਿਟੀ ਤੋਂ ਉੱਘੀ ਆਲੋਚਕ ਡਾ. ਵੀਰਪਾਲ ਕੌਰ ਸਿੱਧੂ ਨੇ ਮੁੱਖ ਭਾਸ਼ਨ ਦਿੰਦਿਆਂ ਕਿਹਾ ਕਿ ਧਰਮ ਕੰਮੇਆਣਾ ਦੇ ਗੀਤਾਂ ਨੂੰ ਲਗਭਗ ਸਾਰੇ ਪ੍ਰਮੁੱਖ ਗਾਇਕਾਂ ਨੇ ਗਾਇਆ ਹੈ। ਪ੍ਰੋ. ਜਲੌਰ ਸਿੰਘ ਖੀਵਾ, ਵਿਸ਼ੇਸ਼ ਮਹਿਮਾਨ ਹਰਵਿੰਦਰ ਸਿੰਘ, ਸਵਪਨ ਫਾਊਂਡੇਸ਼ਨ, ਪਟਿਆਲਾ ਦੇ ਪ੍ਰਧਾਨ ਡਾ. ਕੁਲਪਿੰਦਰ ਸ਼ਰਮਾ ਨੇ ਵਿਚਾਰ ਸਾਂਝੇ ਕੀਤੇ। ਮੰਚ ਸੰਚਾਲਨ ਫਾਊਂਡੇਸ਼ਨ ਦੇ ਜਨਰਲ ਸਕੱਤਰ ਅਤੇ ਲੇਖਕ ਜਗਦੀਪ ਸਿੱਧੂ ਨੇ ਕੀਤਾ। ਵਿਭਾਗ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

Advertisement

Advertisement