ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਆਂਢੀਆਂ ’ਤੇ ਪਰਿਵਾਰ ਦੀ ਕੁੱਟਮਾਰ ਦਾ ਦੋਸ਼

08:41 AM Sep 13, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਸਤੰਬਰ
ਵੱਖ-ਵੱਖ ਥਾਵਾਂ ’ਤੇ ਹੋਏ ਲੜਾਈ, ਝਗੜਿਆਂ ਅਤੇ ਕੁੱਟਮਾਰ ਦੇ ਸਿਲਸਿਲੇ ਵਿੱਚ ਪੁਲੀਸ ਵੱਲੋਂ ਦੋ ਔਰਤਾਂ ਸਮੇਤ ਪੰਦਰਾਂ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਪੁਲੀਸ ਨੇ ਪਰਿਵਾਰ ਦੀ ਕੁੱਟਮਾਰ ਦੇ ਦੋਸ਼ ਹੇਠ ਗੁਆਂਢ ’ਚ ਰਹਿੰਦੇ ਛੇ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਦਰੇਸੀ ਦੀ ਪੁਲੀਸ ਨੂੰ ਜਸਵੰਤ ਨਗਰ ਵਾਸੀ ਨੰਦਨੀ ਪਤਨੀ ਚਮਨ ਨੇ ਦੱਸਿਆ ਕਿ ਉਹ, ਉਸਦਾ ਪਤੀ ਚਮਨ, ਮਾਤਾ ਸੁਨੀਤਾ ਅਤੇ ਭੈਣ ਦਿਵਿਆ ਵਿਆਹ ਦੇ ਪ੍ਰੋਗਰਾਮ ਤੋਂ ਘਰ ਪਰਤੇ ਤਾਂ ਗੁਆਂਢ ਵਿੱਚ ਰਹਿੰਦੇ ਕੁੱਝ ਲੋਕਾਂ ਨੇ ਹਮਲਾ ਕਰਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਰੌਲਾ ਪਾਉਣ ’ਤੇ ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਬੋਧਰਾਜ ਕਟਾਰੀਆ, ਬਾਸੂ, ਆਸ਼ੂ, ਬਾਸੂ ਦਾ ਲੜਕਾ ਹਰਸ਼, ਬਾਸੂ ਦੀ ਪਤਨੀ ਕਾਂਤਾ ਅਤੇ ਮੋਹਿਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਥਾਣਾ ਮੇਹਰਬਾਨ ਦੀ ਪੁਲੀਸ ਨੂੰ ਪਿੰਡ ਹਵਾਸ ਵਾਸੀ ਮਨਮੋਹਨ ਸਿੰਘ ਨੇ ਦੱਸਿਆ ਕਿ ਉਹ ਆਪਣੇ ਟਿੱਪਰ ’ਤੇ ਸਵਾਰ ਹੋ ਕੇ ਪਿੰਡ ਧੋਲਾ ਤੋਂ ਪਿੰਡ ਹਵਾਸ ਵੱਲ ਆ ਰਿਹਾ ਸੀ ਤਾਂ ਦੋ ਆਟੋ ਚਾਲਕਾਂ ਨੇ ਆਪਣੇ ਆਟੋ ਸੜਕ ਵਿੱਚ ਲਗਾ ਕੇ ਉਸਦਾ ਰਸਤਾ ਰੋਕ ਲਿਆ। ਉਸਨੇ ਜਦੋਂ ਉਨ੍ਹਾਂ ਨੂੰ ਰਸਤਾ ਰੋਕਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਤੈਸ਼ ਵਿੱਚ ਆ ਕੇ ਉਸ ਨਾਲ ਲੜਾਈ ਝਗੜਾ ਕਰਦਿਆਂ ਆਪਣੇ ਹੋਰ ਸਾਥੀਆਂ ਨੂੰ ਬੁਲਾ ਕੇ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਪੁਲੀਸ ਵੱਲੋਂ ਸੰਜੇ, ਧਰਮਰਾਜ, ਸੁਰੇਸ਼ ਕੁਮਾਰ, ਸਿਮਰਜੀਤ, ਪੱਪੂ, ਸ਼ਿਬੂ, ਗੁੱਡੂ, ਲਾਲ ਬਹਾਦਰ ਅਤੇ ਦੋ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement