ਗੁਆਂਢੀ ਵੱਲੋਂ ਨਾਬਾਲਗ ਨਾਲ ਬਦਫੈਲੀ
ਪੱਤਰ ਪ੍ਰੇਰਕ
ਹੰਢਿਆਇਆ, 14 ਜੂਨ
ਇੱਥੇ ਗੁਆਂਢੀ ਵੱਲੋਂ ਮਾਨਸਿਕ ਤੌਰ ’ਤੇ ਬਿਮਾਰ ਨਾਬਾਲਗ ਨਾਲ ਕਥਿਤ ਤੌਰ ’ਤੇ ਬਦਫੈਲੀ ਕੀਤੀ ਗਈ। ਪੀੜਤ ਦੀ ਮਾਂ ਦੀ ਸ਼ਿਕਾਇਤ ’ਤੇ ਪੁਲੀਸ ਨੇ ਮੁਲਜ਼ਮ ਗੁਰਸੇਵਕ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਹ ਮਜ਼ਦੂਰੀ ਕਰਦੀ ਹੈ ਅਤੇ ਘਟਨਾ ਵਾਲੇ ਦਿਨ ਕੰਮ ’ਤੇ ਗਈ ਹੋਈ ਸੀ। ਉਸ ਦੇ ਛੇ ਤੇ ਅੱਠ ਸਾਲ ਦੇ ਦੋ ਪੁੱਤਰ ਘਰ ਵਿੱਚ ਇਕੱਲੇ ਸਨ। ਦੁਪਹਿਰ ਨੂੰ ਮੁਹੱਲੇ ਦੇ ਲੋਕਾਂ ਨੇ ਉਸ ਨੂੰ ਦੱਸਿਆ ਕਿ ਉਸ ਦਾ ਵੱਡਾ ਪੁੱਤਰ ਰੋ ਰਿਹਾ ਹੈ ਅਤੇ ਉਸ ਦੀ ਸਿਹਤ ਵਿਗੜ ਰਹੀ ਹੈ। ਜਦੋਂ ਉਹ ਘਰ ਪਹੁੰਚੀ ਤਾਂ ਲੜਕੇ ਨੇ ਦੱਸਿਆ ਕਿ ਗੁਆਂਢੀ ਗੁਰਸੇਵਕ ਸਿੰਘ ਨੇ ਉਸ ਨਾਲ ਗ਼ਲਤ ਕੰਮ ਕੀਤਾ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ। ਜਾਂਚ ਅਧਿਕਾਰੀ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਫ਼ਿਲਹਾਲ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ।