ਗੁਰਦੁਆਰਾ ਕਰਹਾਲੀ ਸਾਹਿਬ ’ਚ ਧਾਰਮਿਕ ਸਮਾਗਮ
05:01 AM Apr 08, 2025 IST
ਡਕਾਲਾ: ਇੱਥੋਂ ਨੇੜੇ ਪੈਂਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਵਿਖੇ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਏ ਪੰਜ ਪਿਆਰਿਆ ਪਾਸੋਂ 84 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੀ ਉਚੇਚੇ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ, ਪ੍ਰਚਾਰਕ ਭਾਈ ਪਰਵਿੰਦਰ ਸਿੰਘ ਬਰਾੜਾ, ਗਿਆਨੀ ਹਰਬੰਸ ਸਿੰਘ ਮੀਰਾਂਪੁਰ, ਸਵਰਨ ਸਿੰਘ (ਗੁਰਦੁਆਰਾ ਇੰਸਪੈਕਟਰ), ਢਾਡੀ ਭਾਈ ਗੁਰਪਿਆਰ ਸਿੰਘ ਜੋਹਰ ਅਤੇ ਅਮਰਜੀਤ ਸਿੰਘ ਨੌਗਾਵਾਂ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement