ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਤੋਂ ਕਟਾਣਾ ਸਾਹਿਬ ਲਈ ਨਗਰ ਕੀਰਤਨ ਰਵਾਨਾ
ਗੁਰਦੀਪ ਸਿੰਘ ਟੱਕਰਮਾਛੀਵਾੜਾ, 25 ਦਸੰਬਰ
ਇਤਿਹਾਸਕ ਗੁਰਦੁਆਰਾ ਸ੍ਰੀ ਕ੍ਰਿਪਾਨ ਭੇਟ ਸਾਹਿਬ ਤੋਂ ਕਟਾਣਾ ਸਾਹਿਬ ਲਈ ਉੱਚ ਦਾ ਪੀਰ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ’ਚ ਢਾਡੀ ਜਥਿਆਂ ਅਤੇ ਕਵੀਸ਼ਰਾਂ ਨੇ ਗੁਰੂ ਜੱਸ ਸੁਣਾਇਆ। ਇਹ ਨਗਰ ਕੀਰਤਨ ਗੜ੍ਹੀ ਦਾ ਪੁਲ, ਜਲਾਹ ਮਾਜਰਾ, ਪਾਲ ਮਾਜਰਾ, ਢੰਡੇ, ਰੋਹਲੇ, ਚਹਿਲਾਂ, ਲੱਧੜਾਂ, ਘੁਲਾਲ, ਬਿਜਲੀਪੁਰ, ਲੱਲਾਂ ਤੇ ਕੁੱਬੇ ਤੋਂ ਸ਼ਾਮ ਨੂੰ ਕਟਾਣਾ ਸਾਹਿਬ ਜਾ ਕੇ ਸਮਾਪਤ ਹੋਇਆ। ਇਸ ਸਮੇਂ ਗੁਰਦੁਆਰਾ ਸ੍ਰੀ ਕ੍ਰਿਪਾਨ ਭੇਟ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਸਰਵਣ ਸਿੰਘ ਰਸਾਲਦਾਰ, ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਸ੍ਰੀ ਕਟਾਣਾ ਸਾਹਿਬ, ਬਾਬਾ ਲਖਵੀਰ ਸਿੰਘ ਕਾਰ ਸੇਵਾ ਵਾਲੇ, ਹੈੱਡ ਗ੍ਰੰਥੀ ਗੁਰਜੰਟ ਸਿੰਘ ਤੇ ਮੈਨੇਜਰ ਕੇਹਰ ਸਿੰਘ ਮੰਜੀ ਸਾਹਿਬ ਕੋਟਾਂ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਬਖਸ਼ਿਸ਼ ਕੀਤੇ। ਨਗਰ ਕੀਰਤਨ ਦੌਰਾਨ ਮਾਤਾ ਹਰਦੇਈ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਗਲਵੱਡੀ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਵੱਲੋਂ ਗੁਰਬਾਣੀ ਜਸ ਸੁਣਾਇਆ ਗਿਆ। ਇਸ ਮੌਕੇ ਬਾਬਾ ਮੋਹਣ ਸਿੰਘ, ਬਾਬਾ ਅਨੋਖ ਸਿੰਘ ਢਿੱਲੋਂ, ਅਕਾਊਂਟੈਂਟ ਅਮਰੀਕ ਸਿੰਘ, ਇੰਸਪੈਕਟਰ ਨਿਰੰਜਨ ਸਿੰਘ, ਫਲਾਇੰਗ ਮੈਂਬਰ ਗੁਰਬਚਨ ਸਿੰਘ, ਪਰਮਿੰਦਰ ਸਿੰਘ ਇੰਚਾਰਜ, ਗੁਰਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਪ੍ਰਿਤਪਾਲ ਸਿੰਘ, ਪਰਮਜੀਤ ਸਿੰਘ, ਸੁਖਵੀਰ ਸਿੰਘ ਖਜ਼ਾਨਚੀ, ਗੁਰਦੀਪ ਸਿੰਘ, ਗੁਰਜੋਤ ਸਿੰਘ, ਕਰਮਵੀਰ ਸਿੰਘ ਸਰਾਂ, ਸਤਨਾਮ ਸਿੰਘ ਕਥਾਵਾਚਕ, ਦਲਵਿੰਦਰ ਸਿੰਘ, ਜਸਵੀਰ ਸਿੰਘ ਢਿੱਲੋਂ, ਕਰਮਜੀਤ ਸਿੰਘ ਮਾਂਗਟ, ਪਰਮਿੰਦਰ ਸਿੰਘ ਲਾਡੀ, ਸੁਖਵਿੰਦਰ ਸਿੰਘ ਕਾਲਾ, ਅਮਨਦੀਪ ਸਿੰਘ ਢਿੱਲੋਂ, ਇਸ਼ਟਪਾਲ ਸਿੰਘ ਸੋਢੀ, ਗੁਰਪ੍ਰੀਤ ਸਿੰਘ ਤੇ ਸਿਮਰਨਜੀਤ ਗੋਗੀਆ ਵੀ ਮੌਜੂਦ ਸਨ।
ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ
ਲੁਧਿਆਣਾ:
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਸਾਕਾ ਸਰਹੰਦ ਅਤੇ ਸਾਕਾ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਅੰਮ੍ਰਿਤ ਵੇਲੇ ਤੋਂ ਸ਼ੁਰੂ ਹੋਏ ਗੁਰਮਤਿ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖ਼ਾਲਸਾ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਰਣਜੀਤ ਸਿੰਘ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਗੁਰਬਾਣੀ ਕੀਰਤਨ ਕੀਤਾ। ਇਸ ਉਪਰੰਤ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸ਼ਹੀਦ ਹੋਏ ਸਿੰਘਾਂ ਤੇ ਸਿੰਘਣੀਆਂ ਦੀਆਂ ਸ਼ਹਾਦਤਾਂ ਬਾਰੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਅਰਜਨ ਸਿੰਘ ਚੀਮਾ, ਪਰਮਜੀਤ ਸਿੰਘ ਪੰਮਾ ਢੋਲੇਵਾਲ, ਬਨਾਰਸੀ ਦਾਸ, ਗੁਰਅੰਮ੍ਰਿਤ ਸਿੰਘ, ਗੁਰਮੀਤ ਸਿੰਘ ਅਤੇ ਦਵਿੰਦਰ ਸਿੰਘ ਸਿੱਬਲ ਵੀ ਹਾਜ਼ਰ ਸਨ।-ਨਿੱਜੀ ਪੱਤਰ ਪ੍ਰੇਰਕ