ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਡਿਸਪੈਂਸਰੀ ਸੇਵਾਵਾਂ ਪੱਖੋਂ ੳੱਤਮ

05:10 AM May 11, 2025 IST
featuredImage featuredImage
ਪ੍ਰਬੰਧਕਾਂ ਤੋਂ ਸਨਮਾਨ ਹਾਸਲ ਕਰਦੇ ਹੋਏ ਡਾ. ਸਿਮਰਨਜੀਤ ਕੌਰ।

ਖੰਨਾ: ਸੁੱਖ ਸਾਗਰ ਚੈਰੀਟੇਬਲ ਸੁਸਾਇਟੀ ਪੰਜਾਬ ਵੱਲੋਂ ਡਾ. ਬਲਵਿੰਦਰ ਸਿੰਘ ਪਲਾਹਾ ਅਤੇ ਡਾ. ਸ਼ਾਇਨੀ ਚਲੋਤਰਾ ਦੀ ਦੇਖ-ਰੇਖ ਹੇਠ ਚਲਾਈਆਂ ਜਾ ਰਹੀਆਂ ਨਾਨਕਸਰ ਕਲੇਰਾਂ ਚੈਰੀਟੇਬਲ ਹੋਮਿਓਪੈਥਿਕ ਡਿਸਪੈਂਸਰੀਆਂ ਦਾ ਸਮਾਗਮ ਤੇ ਮੈਡੀਕਲ ਕੈਂਪ ਗੁਰਦੁਆਰਾ ਗੁਰੂ ਨਾਨਕ ਸੇਵਕ ਸਭਾ ਮਿਲਰ ਗੰਜ ਲੁਧਿਆਣਾ ਵਿਖੇ ਕੀਤਾ ਗਿਆ। ਸਮਾਗਮ ਦੌਰਾਨ ਸਾਰੀਆਂ ਡਿਸਪੈਂਸਰੀਆਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕੀਤਾ ਗਿਆ ਜਿਸ ਦੇ ਆਧਾਰ ’ਤੇ ਖੰਨਾ ਦੇ ਮਲੇਰਕੋਟਲਾ ਰੋਡ ਸਥਿਤ ਗੁਰਦੁਆਰਾ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਡਿਸਪੈਂਸਰੀ ਅਤੇ ਡਾ. ਸਿਮਰਨਜੀਤ ਕੌਰ ਦੂਜੇ ਸਥਾਨ ’ਤੇ ਰਹੇ। ਇਸ ਇਨਾਮ ਵੰਡ ਸਮਾਗਮ ਵਿਚ ਇਹ ਸਨਮਾਨ ਡਾ.ਸਿਮਰਨਜੀਤ ਕੌਰ, ਕਮੇਟੀ ਦੇ ਮੀਤ ਪ੍ਰਧਾਨ ਗੁਰਮੀਤ ਬਾਵਾ ਅਤੇ ਸਕੱਤਰ ਦਲਵੀਰ ਸਿੰਘ ਨੇ ਪ੍ਰਾਪਤ ਕੀਤਾ। ਇਲਾਕੇ ਦੇ ਲੋਕਾਂ ਨੇ ਡਿਸਪੈਂਸਰੀ ਵਿਚ ਮਰੀਜ਼ਾਂ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ, ਸੁਰਿੰਦਰ ਸਿੰਘ, ਨਿੱਕਾ ਸਿੰਘ, ਗੁਰਜੀਤ ਸਿੰਘ, ਕਰਮ ਸਿੰਘ, ਮੇਜਰ ਸਿੰਘ, ਗੁਰਤੇਜ ਸਿੰਘ, ਹਰਪਾਲ ਸਿੰਘ ਮਾਵੀ, ਰਘੁਬੀਰ ਸਿੰਘ, ਜਗਦੇਵ ਸਿੰਘ ਗਰੇਵਾਲ ਤੇ ਹੋਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement