ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿੱਚ ਗੁਰਮਤਿ ਸਮਾਗਮ

05:25 AM Jun 12, 2025 IST
featuredImage featuredImage
ਸਮਾਗਮ ਦੌਰਾਨ ਕੀਰਤਨ ਦਾ ਆਨੰਦ ਮਾਣਦੀ ਹੋਈ ਸੰਗਤ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੂਨ
ਗੁਰਦੁਆਰਾ ਛੇਵੀਂ ਪਾਤਿਸ਼ਾਹੀ ਸੀਐੱਮਸੀ ਚੌਕ ਵਿੱਚ ਗੁਰੂ ਹਰਗੋਬਿੰਦ ਸਾਹਿਬ ਤੇ ਮਾਤਾ ਗੰਗਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਗੁਰਮਤਿ ਸਮਾਗਮ ਹੋਇਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਅਤੇ ਭਾਈ ਓਂਕਾਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਨੇ ਕੀਰਤਨ ਕੀਤਾ ਜਦਕਿ ਗਿਆਨੀ ਹਰਦੀਪ ਸਿੰਘ ਕਥਾ ਵਾਚਕ ਨੇ ਗੁਰੂ ਹਰਗੋਬਿੰਦ ਸਾਹਿਬ ਦੀ ਜੀਵਨੀ ਬਾਰੇ ਚਾਨਣਾ ਪਾਇਆ। ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ, ਇੰਦਰਜੀਤ ਸਿੰਘ ਰੇਖੀ, ਗੁਰਚਰਨ ਸਿੰਘ, ਬਲਜੀਤ ਸਿੰਘ ਬੱਲੀ ਅਤੇ ਜਸਪ੍ਰੀਤ ਸਿੰਘ ਮੋਨੂੰ ਨੇ ਕੀਰਤਨੀ ਜਥਿਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਬੀਬੀ ਗੁਰਪ੍ਰੀਤ ਕੌਰ, ਬੀਬੀ ਤਰਵਿੰਦਰ ਕੌਰ, ਬੀਬੀ ਗੁਲਰਾਜ ਕੌਰ, ਵੀ ਹਾਜਰ ਸਨ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਜਦਕਿ ਇਸਤਰੀ ਸਤਿਸੰਗ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਮੈਂਬਰਾਂ ਨੇ ਲੰਗਰ ਵਿੱਚ ਸੇਵਾ ਕੀਤੀ।

Advertisement

Advertisement